ਸਰਦੀਆਂ ‘ਚ ਇਹ ਜੂਸ ਪੀਕੇ ਆਪਣੇ ਸਰੀਰ ਨੂੰ ਰੱਖੋ ਤੰਦਰੂਸਤ

Rajneet Kaur
2 Min Read

ਨਿਊਜ਼ ਡੈਸਕ: ਸਰਦੀਆਂ ਸ਼ੁਰੂ ਹੋ ਗਈਆਂ ਹਨ। ਇਸ ਮੌਸਮ ‘ਚ ਸਰੀਰ ਦੀ ਇਮਿਊਨਿਟੀ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਇਸ ਦੇ ਲਈ ਤੁਸੀਂ ਚੁਕੰਦਰ ਅਤੇ ਗਾਜਰ ਦਾ ਜੂਸ ਪੀ ਸਕਦੇ ਹੋ। ਇਸ ਨਾਲ ਸਰੀਰ ਨੂੰ 5 ਜਬਰਦਸਤ ਫਾਇਦੇ ਹੁੰਦੇ ਹਨ।

ਆਯੁਰਵੇਦ ਮਾਹਿਰਾਂ ਅਨੁਸਾਰ ਸਰਦੀਆਂ ਵਿੱਚ ਚੁਕੰਦਰ ਅਤੇ ਗਾਜਰ ਦਾ ਜੂਸ ਪੀਣ ਨਾਲ ਕੈਂਸਰ ਨੂੰ ਕੰਟਰੋਲ ਕਰਨ ਵਿੱਚ ਬਹੁਤ ਮਦਦ ਮਿਲਦੀ ਹੈ। ਇਸ ਵਿੱਚ ਕਈ ਅਜਿਹੇ ਐਂਟੀ-ਕੈਂਸਰ ਗੁਣ ਪਾਏ ਜਾਂਦੇ ਹਨ, ਜੋ ਸਰੀਰ ਵਿੱਚ ਕੈਂਸਰ ਸੈੱਲਾਂ ਦੇ ਵਾਧੇ ਨੂੰ ਘੱਟ ਕਰਦੇ ਹਨ।

ਜਿਨ੍ਹਾਂ ਲੋਕਾਂ ਨੂੰ ਹਾਈ ਬੀਪੀ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਸਰਦੀਆਂ ਵਿੱਚ ਗਾਜਰ ਅਤੇ ਚੁਕੰਦਰ ਦਾ ਜੂਸ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ‘ਚ ਮੌਜੂਦ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਕਾਰਨ ਬਲੱਡ ਪ੍ਰੈਸ਼ਰ ਸੰਤੁਲਿਤ ਰਹਿੰਦਾ ਹੈ।

ਜਿਨ੍ਹਾਂ ਲੋਕਾਂ ਨੂੰ ਮੋਟਾਪੇ ਦੀ ਸਮੱਸਿਆ ਹੈ, ਉਨ੍ਹਾਂ ਨੂੰ ਰੋਜ਼ਾਨਾ ਇਕ ਗਲਾਸ ਚੁਕੰਦਰ ਅਤੇ ਗਾਜਰ ਦਾ ਰਸ ਪੀਣਾ ਚਾਹੀਦਾ ਹੈ। ਫਾਈਬਰ ਅਤੇ ਘੱਟ ਕੈਲੋਰੀ ਹੋਣ ਕਾਰਨ ਸਰੀਰ ਚਰਬੀ ਘਟਾ ਕੇ ਫਿੱਟ ਹੋ ਜਾਂਦਾ ਹੈ।

- Advertisement -

ਚੁਕੰਦਰ ਅਤੇ ਗਾਜਰ ਨੂੰ ਅਨੀਮੀਆ ਤੋਂ ਪੀੜਤ ਲੋਕਾਂ ਲਈ ਰਾਮਬਾਣ ਮੰਨਿਆ ਜਾਂਦਾ ਹੈ। ਇਨ੍ਹਾਂ ਦੋਹਾਂ ‘ਚ ਆਇਰਨ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਸਰੀਰ ‘ਚ ਖੂਨ ਬਣਨ ਦੀ ਰਫਤਾਰ ਨੂੰ ਵਧਾਉਂਦਾ ਹੈ।

ਆਯੁਰਵੇਦ ਮਾਹਿਰਾਂ ਅਨੁਸਾਰ ਗਾਜਰ ਅਤੇ ਚੁਕੰਦਰ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਤੰਤਰ ਨੂੰ ਠੀਕ ਰੱਖਦਾ ਹੈ। ਇਸ ਨਾਲ ਬਦਹਜ਼ਮੀ, ਕਬਜ਼ ਅਤੇ ਗੈਸ ਵਰਗੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment