Breaking News

CBSE ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ।ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ।

ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਬੰਧਤ ਸੂਬੇ ਵਿੱਚ ਉੱਥੋਂ ਦੀ ਮਾਤ ਭਾਸ਼ਾ ਜਿਵੇਂ ਕਿ ਪੰਜਾਬ ਵਿੱਚ ਪੰਜਾਬੀ ਹੈ, ਨੂੰ ਮੁੱਖ ਵਿਸ਼ੇ ਵਿੱਚ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਰ ਸੂਬੇ ਵਿੱਚ ਉੱਥੋਂ ਦੀ ਸਥਾਨਕ ਮਾਤ ਭਾਸ਼ਾ ਮੁੱਖ ਵਿਸ਼ੇ ਵਿੱਚ ਸ਼ਾਮਲ ਹੋਵੇ।ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜੇ ਲੋੜ ਪਈ ਤਾਂ ਉਹ ਕੇਂਦਰੀ ਸਿੱਖਿਆ ਮੰਤਰੀ ਕੋਲ ਵੀ ਪਹੁੰਚ ਕਰ ਕੇ ਫੈਸਲਾ ਵਾਪਸ ਕਰਵਾਉਣ ਲਈ ਚਾਰਾਜੋਈ ਕਰਨਗੇ।

Check Also

ਕੈਨੇਡਾ ‘ਚ ਜੰਗਲੀ ਅੱਗ ਬੇਕਾਬੂ, 700 ਹੋਰ ਅੰਤਰਰਾਸ਼ਟਰੀ ਫ਼ਾਇਰਫ਼ਾਈਟਰਜ਼ ਪਹੁੰਚਣਗੇ ਕੈਨੇਡਾ

ਓਟਾਵਾ:ਕੈਨੇਡਾ ‘ਚ ਜੰਗਲੀ ਅੱਗ ‘ਤੇ ਕਾਬੂ ਪਾਉਣ ਲਈ  ਦੱਖਣੀ ਅਫਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਸੰਯੁਕਤ ਰਾਜ …

Leave a Reply

Your email address will not be published. Required fields are marked *