ਖੇਤੀਬਾੜੀ ਬਿੱਲਾਂ ਸਬੰਧੀ ਗੈਰ ਬੀਜੇਪੀ ਪਾਰਟੀਆਂ ਨੂੰ ਕੇਜਰੀਵਾਲ ਦੀ ਸਲਾਹ, ਹੁਣ ਰਾਜ ਸਭਾ ‘ਚ ਘਿਰੇਗੀ ਮੋਦੀ ਸਰਕਾਰ ?

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ਭਰ ਵਿੱਚ ਖੇਤੀਬਾੜੀ ਬਿੱਲਾਂ ਦਾ ਵੱਡੇ ਪੱਧਰ ਤੇ ਵਿਰੋਧ ਹੋ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੈਰ ਬੀਜੇਪੀ ਪਾਰਟੀਆਂ ਨੂੰ ਇੱਕ ਅਪੀਲ ਕੀਤੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਦੇ ਤਿੰਨੇ ਬਿੱਲ ਕਿਸਾਨਾਂ ਨੂੰ ਵੱਡੀਆਂ ਕੰਪਨੀਆਂ ਦੇ ਹੱਥ ਸੰਘੀ ਘੁੱਟਣ ਲਈ ਛੱਡ ਦੇਣਗੇ। ਮੇਰੀ ਸਾਰੀ ਗੈਰ ਬੀਜੇਪੀ ਪਾਰਟੀਆਂ ਨੂੰ ਬੇਨਤੀ ਹੈ ਕਿ ਰਾਜ ਸਭਾ ਵਿੱਚ ਇਕਜੁੱਟ ਹੋ ਕੇ ਇਨ੍ਹਾਂ ਬਿੱਲਾਂ ਦਾ ਵਿਰੋਧ ਕਰੋ।

ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਓ ਕਿ ਤੁਹਾਡੇ ਸਾਰੇ ਐੱਮਪੀ ਮੌਜੂਦ ਹੋਣ ਅਤੇ ਵਾਕਆਊਟ ਦਾ ਡਰਾਮਾ ਨਾ ਕਰਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨਾਂ ਦੀਆਂ ਨਜ਼ਰਾਂ ਤੁਹਾਡੇ ਤੇ ਹਨ। ਰਾਜ ਸਭਾ ਵਿੱਚ ਕਿਸਾਨਾਂ ਦੀ ਆਖਰੀ ਉਮੀਦ ਤੁਹਾਡੇ ਤੇ ਟਿਕੀ ਹੋਈ ਹੈ। ਇਨ੍ਹਾਂ ਤਿੰਨਾਂ ਬਿੱਲਾਂ ਨੂੰ ਰਾਜ ਸਭਾ ਵਿੱਚ ਕਿਸੇ ਵੀ ਤਰ੍ਹਾਂ ਪਾਸ ਨਾ ਹੋਣ ਦਿੱਤਾ ਜਾਵੇ।

Share this Article
Leave a comment