ਸੰਗਰੂਰ : ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ਨੂੰ ਲੈ ਕੇ ਸੰਗਰੂਰ ਰੇਲਵੇ ਸਟੇਸ਼ਨ ਪਹੁੰਚ ਗਏ ਹਨ। ਉਹਨਾਂ ਦਾ ਸਵਾਗਤ ਕਰਨ ਖੁਦ ਭਗਵੰਤ ਮਾਨ ਸਣੇ ਹੋਰ ਵਿਧਾਇਕ ਰੇਲਵੇ ਸਟੇਸ਼ ਪੁੱਜੇ।
ਕੇਜਰੀਵਾਲ ਨੇ ਇਸ ਦੌਰਾਨ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ ਤੇ ਆਪਣੀ ਕਾਰ ‘ਚ ਬੈਠ ਕੇ ਸੰਸਦ ਮੈਂਬਰ ਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਰਿਹਾਇਸ਼ ਵਿਖੇ ਪਹੁੰਚ ਗਏ। ਜਾਣਕਾਰੀ ਅਨੁਸਾਰ ਭਗਵੰਤ ਮਾਨ ਦੀ ਕੋਠੀ ਵਿਖੇ ਦੁਪਹਿਰ ਦਾ ਖਾਣਾ ਖਾਣ ਉਪਰੰਤ ਮਾਨਸਾ ਲਈ ਰਵਾਨਾ ਹੋਣਗੇ। ਜਿੱਥੇ ਉਹ ਕਿਸਾਨਾਂ ਨਾਲ ਗੱਲਬਾਤ ਕਰਨਗੇ।
‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ @ArvindKejriwal ਸੰਗਰੂਰ ਰੇਲਵੇ ਸਟੇਸ਼ਨ ਪਹੁੰਚੇ।🚂
🌾ਕਿਸਾਨਾਂ ਭਰਾਵਾਂ ਨੂੰ ਮਿਲਣਗੇ ਅੱਜ pic.twitter.com/GiwXG2tNfQ
— AAP Punjab (@AAPPunjab) October 28, 2021