ਕੇਜਰੀਵਾਲ ਨੇ ਸਿੱਧੂ ਨੂੰ ਭਗਵੰਤ ਮਾਨ ਨਾਲ ਖੁੱਲੀ ਬਹਿਸ ਕਰਨ ਤੇ ਸਮਾਂ ਮਿੱਥਣ ਲਈ ਦਿੱਤੀ ਚੁਣੌਤੀ

TeamGlobalPunjab
1 Min Read

ਚੰਡੀਗੜ੍ਹ: ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ ਲਈ ਕਿਹਾ ਹੈ। ਕੇਜਰੀਵਾਲ ਨੇ ਬਹਿਸ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਂ ਤੈਅ ਕੀਤਾ ਅਤੇ ਸਕਾਰਾਤਮਿਕ ਚਰਚਾ ਦੀ ਉਮੀਦ ਜਤਾਈ।

ਐਤਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ, ‘ਮੈਂ ਨਵਜੋਤ ਸਿੱਧੂ ਵੱਲੋਂ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਚਰਚਾ ਸਕਾਰਾਤਮਿਕ ਅਤੇ ਵਿਕਾਸ ਦੇ ਮੁੱਦੇ ‘ਤੇ ਹੋਵੇਗੀ।’ ਸਿੱਧੂ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ। ਉਨਾਂ ਕਿਹਾ ਕਿ ਕਿਉਂਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਹਨ, ਇਸ ਲਈ ਸਾਡੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪੰਜਾਬ ਦੇ ਵਿਕਾਸ ਦੇ ਮੁੱਦੇ ‘ਤੇ ਉਨਾਂ ਨਾਲ ਬਹਿਸ ਕਰਨਗੇ। ਕਾਂਗਰਸ ਦੀ ਆਲੋਚਨਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਨੂੰ ਪੰਜਾਬ ਦਾ ਵਿਕਾਸ ਕਰਨ ਲਈ 5 ਸਾਲ ਦਾ ਸਮਾਂ ਮਿਲਿਆ ਸੀ ਪਰ ਉਸ ਨੇ ਲੋਕਾਂ ਨਾਲ ਧੋਖਾ ਕੀਤਾ ਅਤੇ ਸਿਰਫ਼ ਬਹਾਨੇ ਬਣਾਏ।

Share This Article
Leave a Comment