ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਢਾਹੇ ਤਸ਼ੱਦਦ ‘ਤੇ ਕੇਜਰੀਵਾਲ ਨੇ ਜਤਾਇਆ ਇਤਰਾਜ਼

TeamGlobalPunjab
2 Min Read

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨ ਖ਼ਿਲਾਫ਼ ਕਿਸਾਨ ਜਥੇਬੰਦੀਆਂ ਪੂਰੇ ਦੇਸ਼ ਵਿੱਚ ਅੱਜ ਨਿਤਰੀਆਂ ਹੋਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਚਲੋ ਅੰਦੋਲਨ ਵਿੱਢਿਆ ਹੋਇਆ ਹੈ ਪਰ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ਤੇ ਸਖ਼ਤੀ ਕੀਤੀ ਜਾ ਰਹੀ ਹੈ। ਇਸ ਮਾਹੌਲ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਤਰਾਜ਼ ਜਤਾਇਆ ਹੈ।

ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ – #ਕੇਂਦਰ ਸਰਕਾਰ ਦੇ ਤਿੰਨ ਖੇਤੀ ਬਿੱਲ ਕਿਸਾਨ ਵਿਰੋਧੀ ਹਨ, ਇਹ ਬਿੱਲ ਵਾਪਸ ਲੈਣ ਦੀ ਬਜਾਏ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਿਤੇ ਜਾਣ ਤੋਂ ਰੋਕਿਆ ਜਾ ਰਿਹਾ ਹੈ ਉਨ੍ਹਾਂ ਦੇ ਉੱਪਰ ਵਾਟਰ ਕੈਨਨ ਚਲਾਏ ਜਾ ਰਹੇ ਹਨ ਕਿਸਾਨਾਂ ਤੇ ਇਹ ਜ਼ੁਰਮ ਬਿਲਕੁਲ ਗਲਤ ਹੈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ”

ਹਰਿਆਣਾ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਗਲਤ ਠਹਿਰਾਇਆ ਸੀ ਅਤੇ ਮਨੋਹਰ ਲਾਲ ਖੱਟਰ ਨੇ ਕਿਹਾ ਸੀ ਕਿ ਜੇਕਰ ਕਿਸਾਨ ਜਥੇਬੰਦੀਆਂ ਹਰਿਆਣਾ ‘ਚ ਪਹੁੰਚੀਆਂ ਤਾਂ ਉਨ੍ਹਾਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਜਿਸ ਤਹਿਤ ਅੱਜ ਸਵੇਰੇ ਸ਼ੰਭੂ ਬਾਰਡਰ ਤੇ ਕਿਸਾਨਾਂ ਦੇ ਉਪਰ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਅਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ ਇਸ ਤੋਂ ਇਲਾਵਾ ਅੰਬਾਲਾ ਵਿੱਚ ਵੀ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ।

Share this Article
Leave a comment