ਕੇਜਰੀਵਾਲ ਪੰਜਾਬੀ ਭਾਸ਼ਾ ਤੇ ਸਭਿਆਚਾਰ ਨੁੰ ਦਿੱਲੀ ਸਿੱਖਿਆ ਬੋਰਡ ਦੇ ਪਾਠਕ੍ਰਮ ਵਿਚੋਂ ਬਾਹਰ ਕੱਢ ਕੇ ਦੋਵਾਂ ਦਾ ਅਪਮਾਨ ਕਰ ਰਹੇ ਹਨ : ਅਕਾਲੀ ਦਲ

TeamGlobalPunjab
3 Min Read

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ  ਅਰਵਿੰਦ ਕੇਜਰੀਵਾਲ ’ਤੇ ਦੋਸ਼ ਲਗਾਇਆ ਕਿ ਉਹ ਜਾਣ ਬੁੱਝ ਕੇ ਪੰਥਕ ਸਭਿਆਚਾਰ ਤੇ ਕਦਰਾਂ ਕੀਮਤਾਂ ਅਤੇ ਪੰਜਾਬੀ ਭਾਸ਼ਾ ਨੁੰ ਅਣਡਿੱਠ ਕਰਕੇ ਤੇ ਦਿੱਲੀ ਰਾਜ ਸਰਕਾਰ ਵੱਲੋਂ ਵਿਤਕਰਾ ਕਰ ਕੇ ਇਸਦਾ ਅਪਮਾਨ ਕਰ ਰਹੇ ਹਨ।

ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ  ਹਰਚਰਨ ਬੈਂਸ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚੇਹਰੇ ਭਗਵੰਤ ਮਾਨ ਨੁੰ ਚੁਣੌਤੀ ਦਿੱਤੀ ਕਿ ਉਹ  ਕੇਜਰੀਵਾਲ  ਵੱਲੋਂ ਪੰਜਾਬੀ ਭਾਸ਼ਾ ਤੇ ਸਿੱਖ ਸਭਿਆਚਾਰ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਲਾਈਵ ਬਹਿਸ ਕਰਨ। ਉਹਨਾਂ ਕਿਹਾ ਕਿ ਮੈਂ ਇਸ ਲਈ ਤੁਹਾਡੇ ਦੱਸੇ ਸਮਾਂ ਤੇ ਸਥਾਨ ਅਤੇ ਤੁਹਾਡੀ ਪਸੰਦ ਦੇ ਲੋਕਾਂ ਦੀ ਹਾਜ਼ਰੀ ਵਿਚ ਬਹਿਸ ਕਰਨ ਲਈ ਤਿਆਰ ਹਾਂ।

 

- Advertisement -

ਉਹਨਾਂ ਕਿਹਾ ਕਿ ਮੈਨੁੰ  ਕੇਜਰੀਵਾਲ ਨਾਲ ਕੋਈ ਸ਼ਿਕਵਾ ਨਹੀਂ ਹੈ ਕਿਉਂਕਿ ਉਹ ਗੈਰ ਪੰਜਾਬੀ ਹਨ ਅਤੇ ਪੰਜਾਬ ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਤ ਹਰ ਚੀਜ਼ ਨਾਲ ਨਫਰਤ ਕਰਨ ਲਈ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਮੇਰਾ ਸ਼ਿਕਵਾ ਤੁਹਾਡੇ ’ਤੇ ਹੈ ਕਿ ਤੁਸੀਂ ਆਪਣੀ ਮਾਂ ਬੋਲੀ ਨਾਲ ਹੋ ਰਹੇ ਵਿਤਕਰੇ ਬਾਰੇ ਚੁੱਪ ਕਿਉਂ ਹੋ ਜਦੋਂ ਕਿ ਮਾਂ ਬੋਲੀ ਨੇ ਹੀ ਇਕ ਕਲਾਕਾਰ ਵਜੋਂ ਤੁਹਾਨੁੰ ਸਭ ਕੁਝ ਦਿੱਤਾ ਹੈ। ਉਹਨਾਂ ਕਿਹਾ ਕਿ ਗੁਰੂਆਂ ਦੀ ਭਾਸ਼ਾ ਤੇ ਸਭਿਆਚਾਰ ਦੇ ਅਪਮਾਨ ’ਤੇ ਤੁਹਾਡੀ ਚੁੱਪੀ ਗੁਰਮੁਖੀ ਦੀ ਪਿੱਠ ਵਿਚ ਅਤੇ ਇਸਦੀ ਪ੍ਰਤੀਕ ਹਰ ਸ਼ੈਅ ਦੀ ਪਿੱਠ ਵਿਚ ਛੁਰਾ ਮਾਰਨ ਵਾਲੀ ਗੱਲ ਹੈ।

ਬੈਂਸ ਨੇ ਦੋਸ਼ਲਾਇਆ ਕਿ ਦਿੱਲੀ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਦਿੱਲੀ ਸਿੱਖਿਆ ਬੋਰਡ ਦੀ ਵਿਸ਼ਾ ਸੂਚੀ ਵਿਚੋਂ ਬਾਹਰ ਕਰ ਦਿੱਤਾ ਹੈ ਤੇ  ਕੇਜਰੀਵਾਲ ਨੇ ਜਾਣ ਬੁੱਝ ਕੇ  ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਪ੍ਰਚਲਿਤ ਗਤਕਾ ਮਾਰਸ਼ਲ ਆਰਟ ਨੁੰ ਪ੍ਰੋਫੈਸ਼ਨਲ ਮੈਡੀਕਲ, ਇੰਜੀਨੀਅਰਿੰਗ, ਆਈ ਟੀ ਤੇ ਹੋਰ ਕੋਰਸਾਂ ਦੇ ਨਾਲ ਦਿੱਲੀ ਵਿਚ ਸਰਕਾਰੀ ਨੌਕਰੀਆਂ ਵਾਸਤੇ ਸਪੋਰਟਸ ਕੋਟੇ ਵਿਚ ਦਾਖਲੇ ਲਈ ਇਕ ਖੇਡ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ  ਕੇਜਰੀਵਾਲ ਨੇ ਇਕ ਗੈਰ ਸਾਹਿਤਕ ਜੂਨੀਅਰ ਸਰਕਾਰੀ ਅਫਸਰ ਨੂੰ ਦਿੱਲੀ ਵਿਚ ਪੰਜਾਬੀ ਅਕਾਦਮੀ ਦਾ ਚੇਅਰਮੈਨ ਨਿਯੁਕਤ ਕਰ ਕੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਹਨਾਂ ਕਿਹਾ ਕਿ ਪੰਜਾਬੀ ਅਕਾਦਮੀ ਦੇ ਨਵੇਂ ਚੇਅਰਮੈਨ ਨੁੰ ਤਾਂ ਪੰਜਾਬੀ ਭਾਸ਼ਾ ਵੀ ਨਹੀਂ ਆਉਂਦੀ, ਉਸਦੇ ਲੇਖਕ ਹੋਣ ਦੀ ਤਾਂ ਗੱਲ ਹੀ ਛੱਡੋ। ਉਹਨਾਂ ਕਿਹਾ ਕਿ ਇਹ ਅਹੁਦਾ ਅੰਮ੍ਰਿਤਾ ਪ੍ਰੀਤਮ, ਕਰਤਾਰ ਸਿੰਘ ਦੁੱਗਲ, ਸੁਰਜੀਤ ਪਾਤਰ, ਪ੍ਰੋਫੈਸਰ ਮੋਹਨ ਸਿੰਘ ਅਤੇ ਇਹਨਾਂ ਵਰਗੀਆਂ ਹੋਰ ਸ਼ਖਸੀਅਤਾਂ ਲਈ ਹੈ ਪਰ ਇਹ ਅਹੁਦਾ ਉਸਨੁੰ ਦੇ ਦਿੱਤਾ ਗਿਆ ਜਿਸਨੁੰ ਪੰਜਾਬੀ ਲਿਖਣੀ ਵੀ ਨਹੀਂ ਆਉਂਦੀ।

- Advertisement -

ਅਕਾਲੀ ਬੁਲਾਰੇ ਨੇ ਹੋਰ ਕਿਹਾ ਕਿ ਭਗਵੰਤ ਮਾਨ ਨੁੰ ਕੇਜਰੀਵਾਲ ਤੋਂ ਇਹ ਪੁੱਛਣ ਵਿਚ ਡਰ ਲੱਗਦਾ ਹੈ ਕਿ ਗੁਰੂ ਦੇ ਸਭਿਆਚਾਰ ਤੇ ਭਾਸ਼ਾ ਨੁੰ ਦਿੱਲੀ ਦੇ ਮੁੱਖ ਮੰਤਰੀ ਅਪਮਾਨਤ ਕਿਉਂ ਕਰ ਰਹੇ ਹਨ।

Share this Article
Leave a comment