ਕੇਜਰੀਵਾਲ ਨੇ 9 ਘੰਟੇ ਤੱਕ CBI ਦੇ ਸਵਾਲਾਂ ਦਾ ਕੀਤਾ ਸਾਹਮਣਾ , ਕਿਹਾ- ਅਸੀਂ ਪੱਕੇ ਇਮਾਨਦਾਰ ਹਾਂ

Rajneet Kaur
2 Min Read

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਦੇ ਸੰਮਨ ਤੋਂ ਬਾਅਦ ਦਿੱਲੀ ਦੀ ਸਿਆਸਤ ਵਿੱਚ ਹਲਚਲ ਮਚ ਗਈ ਹੈ। ਐਤਵਾਰ ਨੂੰ ਸੀਬੀਆਈ ਅਧਿਕਾਰੀਆਂ ਨੇ ਸੀਐਮ ਕੇਜਰੀਵਾਲ ਤੋਂ ਸਾਢੇ ਨੌਂ ਘੰਟੇ ਤੱਕ ਪੁੱਛਗਿੱਛ ਕੀਤੀ। ਪੁੱਛ-ਪੜਤਾਲ ਤੋਂ ਬਾਅਦ ਸੀਬੀਆਈ ਦਫ਼ਤਰ ਤੋਂ ਬਾਹਰ ਨਿਕਲਣ ਸਮੇਂ ਕੇਜਰੀਵਾਲ ਨੇ ਕਿਹਾ ਕਿ ਅਸੀਂ ਪੱਕੇ ਇਮਾਨਦਾਰ ਬੰਦੇ ਹਾਂ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਉਨ੍ਹਾਂ ਨੂੰ 11 ਵਜੇ ਬੁਲਾਇਆ ਸੀ ਅਤੇ 8.30 ਵਜੇ ਤੱਕ ਪੁੱਛ-ਗਿੱਛ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਸੀਬੀਆਈ ਅਫਸਰਾਂ ਦਾ ਧੰਨਵਾਦ ਕਰਦਾ ਹਾਂ, ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਦਿੱਤੇ, ਲੁਕਾਉਣ ਲਈ ਕੁਝ ਨਹੀਂ ਸੀ। ਇਹ ਸਾਰਾ ਮਾਮਲਾ ਝੂਠਾ ਹੈ। ਦਿੱਲੀ ਵਿੱਚ ਚੰਗਾ ਕੰਮ ਹੋ ਰਿਹਾ ਹੈ, ਉਹ ਇਹ ਕੰਮ ਨਹੀਂ ਕਰ ਸਕਦੇ, ਇਸ ਲਈ ਉਹ ਸਾਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੇ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਹੁਣ ਉਨ੍ਹਾਂ ਨੂੰ ਸਵਾਲ ਪੁੱਛਦੇ ਹਨ, ਪੂਰੇ ਦੇਸ਼ ਵਿੱਚ ਆਮ ਆਦਮੀ ਵਧ ਰਿਹਾ ਹੈ, ਇਹ ਹੁਣ ਨਹੀਂ ਰੁਕੇਗਾ। ਸੀਬੀਆਈ ਨੇ 2020 ਤੋਂ ਸ਼ੁਰੂ ਤੋਂ ਹੁਣ ਤੱਕ  56 ਸਵਾਲ ਪੁੱਛੇ ਹਨ। ਮੇਰਾ ਮੰਨਣਾ ਹੈ ਕਿ ਇਹ ਸਾਰਾ ਮਾਮਲਾ ਫਰਜ਼ੀ ਹੈ, ਉਨ੍ਹਾਂ ਕੋਲ ਕੁਝ ਨਹੀਂ ਹੈ। ਕੋਈ ਸਬੂਤ ਨਹੀਂ ਹੈ।

ਇਸ ਤੋਂ ਪਹਿਲਾਂ ਸੀਬੀਆਈ ਦੇ ਇਸ ਕਦਮ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਆਗੂ ਸੜਕਾਂ ’ਤੇ ਉਤਰ ਗਏ ਸਨ। ਸੀਬੀਆਈ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਰਾਘਵ ਚੱਢਾ, ਸੰਜੇ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ‘ਆਪ’ ਦੇ ਸਾਰੇ ਆਗੂਆਂ ਨੂੰ ਹਿਰਾਸਤ ‘ਚ ਲੈਣ ਤੋਂ ਕੁਝ ਘੰਟਿਆਂ ਬਾਅਦ ਰਿਹਾਅ ਕਰ ਦਿੱਤਾ ਗਿਆ।

Share this Article
Leave a comment