ਕੇਜਰੀਵਾਲ ਦੇ ਅੰਮ੍ਰਿਤਸਰ ਪਹੁੰਚਣ ਤੋਂ ਪਹਿਲਾਂ ਹੀ ਲੱਗੇ ‘ਗੋ ਬੈਕ’ ਦੇ ਹੋਰਡਿੰਗਜ਼,ਕਿਹਾ ‘ਆਪ’ ਦੀ ਰਾਜਨੀਤੀ ਪੰਜਾਬ ਵਿੱਚ ਨਹੀਂ ਗਲੇਗੀ, ਇਥੇ ਇਸ ਵਾਰ ਫਿਰ ਕਾਂਗਰਸ ਸੱਤਾ ਵਿੱਚ ਆਵੇਗੀ

TeamGlobalPunjab
2 Min Read

ਅੰਮ੍ਰਿਤਸਰ: ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਚਲ ਹੋਣੀ ਸ਼ੁਰੂ ਹੋ ਗਈ ਹੈ। ਰਾਜਨੀਤਿਕ ਪਾਰਟੀਆਂ ਨੇ ਪਹਿਲਾਂ ਹੀ ਜਨਤਾ ਨੂੰ ਉਨ੍ਹਾਂ ਵੱਲ ਖਿੱਚਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਅੱਜ ਯਾਨੀ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚ ਰਹੇ ਹਨ।

ਪਰ  ਇੱਕ ਦਿਨ ਪਹਿਲਾਂ, ਉਨ੍ਹਾਂ ਦਾ ਵਿਰੋਧ ਅੰਮ੍ਰਿਤਸਰ ਵਿਚ ਵੇਖਿਆ ਗਿਆ। ਕੇਜਰੀਵਾਲ ‘ਗੋ ਬੈਕ’ ਦੇ ਹੋਰਡਿੰਗਜ਼ ਅੰਮ੍ਰਿਤਸਰ ਵਿਚ ਕਈ ਥਾਂਵਾਂ ‘ਤੇ ਵੇਖਣ ਨੂੰ ਮਿਲੇ। ਇਹ ਹੋਰਡਿੰਗਜ਼ ਪੰਜਾਬ ਯੂਥ ਕਾਂਗਰਸ ਨੇ ਅੰਮ੍ਰਿਤਸਰ ਵਿੱਚ ਕੇਜਰੀਵਾਲ ਦੇ ਵਿਰੋਧ ਵਿੱਚ ਲਗਾਏ।

ਕਾਂਗਰਸ ਨੇਤਾ ਸੌਰਭ ਮਦਾਨ ਨੇ ਕਿਹਾ ਕਿ ਕੇਜਰੀਵਾਲ ਦੀ ਇਹ ਫੇਰੀ ਸਿਰਫ ਰਾਜਨੀਤਿਕ ਸਟੰਟ ਹੈ। ਉਨ੍ਹਾਂ ਨੇ ਪੁੱਛਿਆ ਕਿ ਉਹ ਚੋਣਾਂ ਤੋਂ ਪਹਿਲਾਂ ਉਹ ਕਿੰਨੀ ਵਾਰ ਅੰਮ੍ਰਿਤਸਰ ਆਏ ਸਨ।।ਸੌਰਭ ਮਦਾਨ ਨੇ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਇਥੇ ਆਉਂਦੇ ਹਨ ਤਾਂ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਅਤੇ ਵਾਪਸ ਦਿੱਲੀ ਚਲੇ ਜਾਣ।ਕਾਂਗਰਸ ਦਾ ਦੋਸ਼ ਹੈ ਕਿ ਕੇਜਰੀਵਾਲ ਆਪਣੇ ਸ਼ਾਸਨ ਦੌਰਾਨ ਦਿੱਲੀ ਨੂੰ ਸੁਧਾਰ ਨਹੀਂ ਸਕੇ।ਦਿੱਲੀ ਵਿਚ ਸਿਹਤ ਸੇਵਾਵਾਂ ਕੋਰੋਨਾ ਦੇ ਸਮੇਂ ਦੌਰਾਨ ਬੱਦਤਰ ਹੋ ਗਈਆਂ।ਇੰਨਾ ਹੀ ਨਹੀਂ ਕੇਜਰੀਵਾਲ ਸਰਕਾਰ ਨੂੰ ਵੀ ਕੇਂਦਰ ਅੱਗੇ ਝੁਕਣਾ ਪਿਆ।ਮਦਾਨ ਨੇ ਕਿਹਾ ਕਿ ‘ਆਪ’ ਦੀ ਰਾਜਨੀਤੀ ਪੰਜਾਬ ਵਿੱਚ ਨਹੀਂ ਗਲੇਗੀ, ਇਥੇ ਇਸ ਵਾਰ ਫਿਰ ਕਾਂਗਰਸ ਸੱਤਾ ਵਿੱਚ ਆਵੇਗੀ।

ਦਸ ਦਈਏ ਕਿ ਅਰਵਿੰਦ ਕੇਜਰੀਵਾਲ ਦਾ ਹਵਾਈ ਜਹਾਜ਼ ਸੋਮਵਾਰ ਦੁਪਹਿਰ ਦੇ 12 ਵਜੇ ਏਅਰਪੋਰਟ ਤੇ ਪਹੁੰਚੇਗਾ। ਜਿਸ ਤੋਂ ਬਾਅਦ ਉਹ ਸਰਕਿਟ ਹਾਊਸ ਜਾਣਗੇ। ਉਨ੍ਹਾਂ ਵਲੋਂ ਦੁਪਹਿਰ 1.30 ਵਜੇ ਏਂਨਸਟਿਲਿਆ ਹੋਟਲ ‘ਚ ਪ੍ਰੈੱਸ ਕਾਨਫਰੰਸ ਵੀ ਰੱਖੀ ਗਈ ਹੈ। ਜਿਸ ਤੋਂ ਬਾਅਦ 2.30 ਵਜੇ ਉਹ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਹ 3 ਵਜੇ ਸ਼੍ਰੀ ਦੁਰਗੀਆਣਾ ਮੰਦਿਰ ‘ਚ ਵੀ ਆਪਣੀ ਹਾਜ਼ਰੀ ਲਵਾਉਣਗੇ।

- Advertisement -

Share this Article
Leave a comment