ਕੇਜਰੀਵਾਲ ਸਰਕਾਰ ਵੱਲੋਂ ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਲਈ ਤਿਆਰੀਆਂ ਸ਼ੁਰੂ, 5000 ਸਿਹਤ ਸਹਾਇਕਾਂ ਦੀ ਹੋਵੇਗੀ ਭਰਤੀ

TeamGlobalPunjab
2 Min Read

ਨਵੀਂ ਦਿੱਲੀ (ਦਵਿੰਦਰ ਸਿੰਘ) : ਦਿੱਲੀ ਸਰਕਾਰ ਨੇ ਕੋਰੋਨਾ ਦੀ ਤੀਜ਼ੀ ਲਹਿਰ ਦੇ ਮੱਦੇਨਜ਼ਰ ਸੰਭਾਵਿਤ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸਦੇ ਲਈ ਸਭ ਤੋਂ ਪਹਿਲਾਂ ਸਿਹਤ ਮਹਿਕਮੇ ਲਈ ਲੋੜੀਂਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਇਸਦੇ ਲਈ ਦਿੱਲੀ ਸਰਕਾਰ ਨੇ 5000 ਸਿਹਤ ਸਹਾਇਕਾਂ ਨੂੰ ਭਰਤੀ ਕਰਨ ਦੀ ਯੋਜਨਾ ਬਣਾਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਸਦਾ ਐਲਾਨ ਕੀਤਾ ਹੈ।

 ਮੁੱਖ ਮੰਤਰੀ ਕੇਜਰੀਵਾਲ ਨੇ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਦੇ ਸੰਬੰਧ ਵਿੱਚ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਵਿੱਚ, ਅਸੀਂ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਵੇਖੀ। ਇਸ ਦੇ ਮੱਦੇਨਜ਼ਰ, ਸਰਕਾਰ ਨੇ ਭਵਿੱਖ ਲਈ ਕੁਝ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

‘ਆਪ’ ਮੁਖੀ ਨੇ ਅੱਗੇ ਕਿਹਾ ਕਿ ਸਰਕਾਰ ਨੇ 5,000 ਸਿਹਤ ਸਹਾਇਕ ਪ੍ਰਾਪਤ ਕਰਨ ਦੀ ਬਹੁਤ ਹੀ ਮਹੱਤਵਪੂਰਣ ਯੋਜਨਾ ਬਣਾਈ ਹੈ। 5,000 ਨੌਜਵਾਨਾਂ ਨੂੰ 2 ਹਫਤਿਆਂ ਦੀ ਸਿਖਲਾਈ ਦਿੱਤੀ ਜਾਵੇਗੀ। ਇੰਦਰਪ੍ਰਸਥ ਯੂਨੀਵਰਸਿਟੀ ਇਹ ਸਿਖਲਾਈ ਪ੍ਰਦਾਨ ਕਰੇਗੀ। ਮੁੱਢਲੀ ਸਿਖਲਾਈ ਦਿੱਲੀ ਦੀਆਂ 9 ਵੱਡੀਆਂ ਮੈਡੀਕਲ ਸੰਸਥਾਵਾਂ ਵਿੱਚ ਦਿੱਤੀ ਜਾਏਗੀ।

 

ਸੀਐਮ ਕੇਜਰੀਵਾਲ ਨੇ ਕਿਹਾ ਕਿ ਇਹ 5000 ਸਿਹਤ ਸਹਾਇਕ ਡਾਕਟਰਾਂ ਅਤੇ ਨਰਸਾਂ ਦੇ ਸਹਾਇਕ ਵਜੋਂ ਕੰਮ ਕਰਨਗੇ। ਇਸ ਲਈ 17 ਜੂਨ ਤੋਂ ਆਨਲਾਈਨ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ ਅਤੇ ਉਨ੍ਹਾਂ ਦੀ ਸਿਖਲਾਈ 28 ਜੂਨ ਤੋਂ ਸ਼ੁਰੂ ਹੋਵੇਗੀ। ਇਸ ਲਈ 12ਵੀਂ ਕਲਾਸ ਦੇ ਪਾਸ ਲੋਕ ਯੋਗ ਹਨ। ਇਸਦੇ ਨਾਲ, ਉਮੀਦਵਾਰ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਣੀ ਚਾਹੀਦੀ ਹੈ।

Share this Article
Leave a comment