ਨਵੀਂ ਦਿੱਲੀ: ਇਕ ਪਾਸੇ ਦਿੱਲੀ ਦੀ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਹਰ ਸੁਵਿਧਾ ਦੇਣ ਦਾ ਦਾਅਵਾ ਕਰ ਰਹੀ ਹੈ ਤਾਂ ਦੂਸਰੇ ਪਾਸੇ ਕੇਜਰੀਵਾਲ ਸਰਕਾਰ ਨੇ ਤਿੰਨ ਕੇਂਦਰੀ ਖੇਤੀ ਕਾਨੂੰਨ ਵਿੱਚੋਂ ਇੱਕ ਨੂੰ ਨੋਟੀਫਾਈ ਕਰ ਦਿੱਤਾ ਹੈ, ਜਦਕਿ ਬਾਕੀ ਦੋ ਹੋਰ ਕਾਨੂੰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਦਿੱਲੀ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦੀ ਉਪਜ ਵਣਜ ਤੇ ਵਪਾਰ (ਸਮਰਥਨ ਅਤੇ ਸਹੂਲਤ) ਆਰਡੀਨੈਂਸ 2020 ਨੂੰ ਨੋਟੀਫਾਈ ਕਰ ਦਿੱਤਾ ਹੈ ਅਧਿਕਾਰੀ ਨੇ ਦੱਸਿਆ ਕਿ ਬਾਕੀ ਦੋ ਕਾਨੂੰਨਾਂ ਦੀ ਦਿੱਲੀ ਸਰਕਾਰ ਦੇ ਵਿਕਾਸ ਵਿਭਾਗ ਵੱਲੋਂ ਘੋਖ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਿਆ ਸੀ ਅਤੇ ਦਿੱਲੀ ਸਰਹੱਦਾਂ ‘ਤੇ ਬੈਠੇ ਕਿਸਾਨਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਸੀ। ਆਮ ਆਦਮੀ ਪਾਰਟੀ ਵੀ ਪੰਜਾਬ ਵਿੱਚ ਲਗਾਤਾਰ ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਖਿਲਾਫ ਲਗਾਤਾਰ ਬਿਆਨਬਾਜ਼ੀ ਕਰ ਰਹੇ ਹਨ। ਦੂਸਰੇ ਪਾਸੇ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਵਿਚੋਂ ਇਕ ਨੂੰ ਨੋਟੀਫਾਈ ਕਰ ਦਿੱਤਾ ਹੈ।