ਬੀਜੇਪੀ ਨੂੰ ਹਰਾ ਕੇ ਕੇਜਰੀਵਾਲ ਨੇ ਸਹੁੰ ਚੁੱਕ ਸਮਾਗਮ ‘ਚ ਮੋਦੀ ਨੂੰ ਸ਼ਾਮਲ ਹੋਣ ਦਾ ਭੇਜਿਆ ਸੱਦਾ

TeamGlobalPunjab
2 Min Read

ਨਵੀਂ ਦਿੱਲੀ: ਦਿੱਲੀ ਵਿੱਚ ਆਮ ਆਦਮੀ ਪਾਰਟੀ 16 ਤਰੀਕ ਨੂੰ ਸਰਕਾਰ ਬਣਾਉਣ ਜਾ ਰਹੀ ਹੈ ਤੇ ਇਸ ਸਮਾਗਮ ਵਿੱਚ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਦਿੱਤਾ ਹੈ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੀਸਰੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਰਾਮਲੀਲਾ ਮੈਦਾਨ ‘ਚ ਸਹੁੰ ਚੁੱਕਣਗੇ। ਕੇਜਰੀਵਾਲ ਦੇ ਨਾਲ ਛੇ ਵਿਧਾਇਕ ਵੀ ਮੰਤਰੀ ਦਾ ਅਹੁਦਾ ਸੰਭਾਲਣਗੇ ਜਿਨ੍ਹਾਂ ਵਿੱਚ ਮਨੀਸ਼ ਸਿਸੋਦੀਆ, ਸਤਿੰਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਰਾਜਿੰਦਰ ਗੌਤਮ ਸ਼ਾਮਿਲ ਹਨ। ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਸਵੇਰੇ ਦਸ ਵਜੇ ਦਿੱਲੀ ਦੇ ਰਾਮਲੀਲ੍ਹਾ ਮੈਦਾਨ ‘ਚ ਤੀਸਰੀ ਵਾਰ ਮੁੱਖ ਮੰਤਰੀ ਦੇ ਅਹੁਦੇ ਲਈ ਹਲਫ਼ ਲੈਣਗੇ।

ਇਸ ਤੋਂ ਪਹਿਲਾਂ 2013 ‘ਚ 48 ਦਿਨ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੇ ਰਹੇ ਸਨ ਤੇ ਫਿਰ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ। ਦੂਸਰੀ ਵਾਰ 14 ਫਰਵਰੀ 2015 ਨੂੰ ਕੇਜਰੀਵਾਲ ਨੇ ਸੱਤਾ ਸੰਭਾਲੀ ਸੀ। ਹੁਣ ਗਿਆਰਾਂ ਫਰਵਰੀ ਨੂੰ ਆਏ ਚੋਣ ਨਤੀਜਿਆਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਸੱਤਾ ‘ਤੇ ਪੂਰਨ ਬਹੁਮਤ ਨਾਲ ਦੁਬਾਰਾ ਜਿੱਤ ਹਾਸਲ ਕੀਤੀ ।

ਦਿੱਲੀ ਵਿੱਚ ਬੀਜੇਪੀ ਨੂੰ ਅੱਠ ਸੀਟਾਂ ਆਈਆਂ ਸਨ ਜਦਕਿ ਕਾਂਗਰਸ ਪਾਰਟੀ ਖਾਤਾ ਵੀ ਨਾ ਖੋਲ੍ਹ ਸਕੀ। 2015 ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 70 ਚੋਂ 67 ਸੀਟਾਂ ਹਾਸਲ ਕੀਤੀਆਂ ਸੀ ਬੀਜੇਪੀ ਦੇ ਕੋਲ ਤਿੰਨ ਸੀਟਾਂ ਆਈਆਂ ਸੀ ਤੇ ਉਸ ਸਮੇਂ ਵੀ ਕਾਂਗਰਸ ਨੇ ਖਾਤਾ ਨਹੀਂ ਸੀ ਖੋਲ੍ਹਿਆ। ਹੁਣ ਅਰਵਿੰਦ ਕੇਜਰੀਵਾਲ ਤੀਸਰੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣਨ ਜਾ ਰਹੇ ਨੇ ਤੇ ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਦਿੱਤਾ ਹੈ।

Share This Article
Leave a Comment