ਕੇਜਰੀਵਾਲ ਨੇ ਮਜ਼ਦੂਰਾਂ ਲਈ ਕੀਤੇ ਵੱਡੇ ਐਲਾਨ

navdeep kaur
1 Min Read

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਜ਼ਦੂਰਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ। ਦਿੱਲੀ ਵਿੱਚ ਔਰਤਾਂ ਦਾ ਬੱਸਾਂ ਦਾ ਕਰਾਇਆ ਪਹਿਲਾਂ ਹੀ ਮੁਆਫ ਹੈ। ਅੱਜ ਦੀ ਹੋਈ ਮੀਟਿੰਗ ਵਿੱਚ ਕੇਜਰੀਵਾਲ ਨੇ ਮਜ਼ਦੂਰਾਂ ਲਈ ਵੀ ਕਰਾਇਆ ਮੁਆਫ਼ ਕਰ ਦਿੱਤਾ ਹੈ। ਦਰਅਸਲ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਰਤ ਵਿਭਾਗ ਦੀ ਇਕ ਮੀਟਿੰਗ ਕੀਤੀ।

ਇਸ ਮੀਟਿੰਗ ਵਿਚ ਵਿਭਾਗ ਨੂੰ ਹੁਕਮ ਦਿੱਤੇ ਕਿ ਸਰਕਾਰੀ ਸਹੂਲਤਾਂ ਅਤੇ ਸਕੀਮਾਂ ਨੂੰ ਦਿੱਲੀ ’ਚ ਰਜਿਸਟਰਡ ਸਾਰੇ 13 ਲੱਖ ਮਜ਼ਦੂਰਾਂ ਤੱਕ ਪਹੁੰਚਾਉਣ ਲਈ ਕੰਮ ਹੋਵੇ। ਇਸ ਦੌਰਾਨ ਸਾਰੇ ਰਜਿਸਟਰਡ ਮਜ਼ਦੂਰਾਂ ਨੂੰ ਬੱਸਾਂ ’ਚ ਮੁਫ਼ਤ ਸਫ਼ਰ ਲਈ ਸਾਲਾਨਾ ਡੀ. ਟੀ. ਸੀ. ਪਾਸ ਦੇਣ ਦਾ ਫ਼ੈਸਲਾ ਲਿਆ ਗਿਆ। ਇੰਨਾ ਹੀ ਨਹੀਂ ਮਜ਼ਦੂਰਾਂ ਦੇ ਰਹਿਣ ਲਈ ਘਰਾਂ ਅਤੇ ਹੋਸਟਲਾਂ ਦਾ ਵੀ ਇੰਤਜ਼ਾਮ ਕੀਤਾ ਜਾਣਾ ਹੈ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment