ਕੇਜਰੀਵਾਲ ਦਾ ਮੁੜ ਪੰਜਾਬ ਦੌਰਾ, ਜਲਦ ਕਰਨਗੇ ਮੁੱਖ ਮੰਤਰੀ ਚਿਹਰੇ ਦਾ ਐਲਾਨ

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅੱਜ ਮੁੜ ਪੰਜਾਬ ਦੇ ਦੌਰੇ ‘ਤੇ ਹਨ। ਮੁੱਖ ਮੰਤਰੀ ਕੇਜਰੀਵਾਲ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਪਹਿਲੀ ਵਾਰ ਅੱਜ ਪੰਜਾਬ ਆ ਰਹੇ ਹਨ।  ਤੈਅ ਸ਼ਡਿਊਲ ਅਨੁਸਾਰ ਕੇਜਰੀਵਾਲ ਚੰਡੀਗੜ੍ਹ ਪਹੁੰਚ ਚੁੱਕੇ ਹਨ ਅਤੇ ਆਉਂਦੇ ਦੇ ਉਨ੍ਹਾਂ ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਹੁਣ ਜਲਦ ਹੀ ਕਰ ਦਿਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਅੰਦਰ ਸਭ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਫਿਰ ਭਾਵੇਂ ਉਹ ਪ੍ਰਧਾਨ ਮੰਤਰੀ ਹੋਵੇ ਜਾਂ ਫਿਰ ਕੋਈ ਹੋਰ। ਕੇਜਰੀਵਾਲ ਨੇ ਹੋਰ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਜੇਕਰ ਸੂਬੇ ‘ਚ ਆਮ ਆਦਮੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਅਮਨ-ਕਾਨੂੰਨ ਦੀ ਸਥਿਤੀ ‘ਚ ਸੁਧਾਰ ਕੀਤਾ ਜਾਵੇਗਾ ਅਤੇ ਬੇਅਦਬੀ ਦੀਆਂ ਪਿਛਲੀਆਂ ਸਾਰੀਆਂ ਘਟਨਾਵਾਂ ‘ਚ ਨਿਆਂ ਯਕੀਨੀ ਬਣਾਇਆ ਜਾਵੇਗਾ।

ਦੱਸਣਯੋਗ ਹੈ ਕਿ ਕੇਜਰੀਵਾਲ ਇਸ ਤੋਂ ਪਹਿਲਾਂ ਤਿੰਨ ਦਿਨ ਦੌਰੇ ’ਤੇ ਪੰਜਾਬ ਆਏ ਸੀ ਪਰ ਦਿੱਲੀ ਪਰਤ ਕੇ ਉਨ੍ਹਾਂ ਇੱਕ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਨੂੰ ਕੋਰੋਨਾ ਹੋ ਗਿਆ ਹੈ ਤੇ ਉਹ ਇਕਾਂਤਵਾਸ ਵਿੱਚ ਚਲੇ ਗਏ ਹਨ ਤੇ ਜੋ ਵੀ ਪਿਛਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਹੈ, ਉਹ ਸਾਵਧਾਨੀ ਵਰਤੇ।

Share this Article
Leave a comment