ਨਵੀਂ ਦਿੱਲੀ: ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜੇਲ੍ਹ ਅਧਿਕਾਰੀਆਂ ਨੂੰ ਇਨਸੁਲਿਨ ਦਾ ਪ੍ਰਬੰਧ ਕਰਨ ਅਤੇ ਉਸ ਦੀ ਗੰਭੀਰ ਸ਼ੂਗਰ ਅਤੇ ਬਲੱਡ ਸ਼ੂਗਰ ਦੇ ਪੱਧਰ ਵਿਚ ਉਤਰਾਅ-ਚੜ੍ਹਾਅ ਦੇ ਸੰਬੰਧ ਵਿਚ ਰੋਜ਼ਾਨਾ 15 ਮਿੰਟ ਲਈ ਵੀਡੀਓ ਕਾਨਫ਼ਰੰਸਿੰਗ ਰਾਹੀਂ ਸਲਾਹ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਮੈਂ 22 ਅਪ੍ਰੈਲ ਨੂੰ ਇਸ ਸੰਬੰਧੀ ਹੁਕਮ ਜਾਰੀ ਕਰਾਂਗੀ। ਇਸ ਦੌਰਾਨ ਤਿਹਾੜ ਅਤੇ ਈ.ਡੀ. ਨੂੰ ਕੱਲ੍ਹ ਤੱਕ ਵਿਸਤ੍ਰਿਤ ਜਵਾਬ ਦਾਇਰ ਕਰਨ ਲਈ ਕਿਹਾ ਹੈ।
ਉੱਥੇ ਹੀ ਦੂਜੇ ਪਾਸੇ ਅਦਾਲਤ ਦੇ ਇਸ ਫੈਸਲੇ ਨੂੰ ਲੈ ਕੇ ਭਗਵੰਤ ਮਾਨ ਨੇ ਕਿਹਾ, ‘ਤਾਨਾਸ਼ਾਹੀ ਦੀ ਵੀ ਕੋਈ ਹੱਦ ਹੁੰਦੀ ਹੈ। ਹੁਣ ਹਿਰਾਸਤ ‘ਚ ਅਰਵਿੰਦ ਜੀ ਦੀ ਇੰਸੁਲਿਨ ਰੋਕ ਦਿੱਤੀ ਗਈ ਹੈ। ਅਰਵਿੰਦ ਜੀ 30 ਸਾਲ ਤੋਂ ਸ਼ੂਗਰ ਦੇ ਮਰੀਜ਼ ਨੇ ਤੇ ਉਹਨਾਂ ਨੂੰ ਰੋਜ਼ਾਨਾ 54 ਯੂਨਿਟ ਇੰਸੁਲਿਨ ਲੈਣੀ ਹੁੰਦੀ ਹੈ। ਜੇਲ੍ਹ ਪ੍ਰਸ਼ਾਸਨ ਇੰਸੁਲਿਨ ਨਹੀਂ ਲੈਣ ਦੇ ਰਿਹਾ ਤੇ ਇਸ ਵੇਲੇ ਅਰਵਿੰਦ ਜੀ ਦਾ ਸ਼ੂਗਰ ਲੈਵਲ 300 ਤੱਕ ਪਹੁੰਚ ਗਿਆ ਹੈ। ਇਹ ਚਿੰਤਾ ਵਾਲੀ ਗੱਲ ਹੈ।’
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।