ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਮ ਆਦਮੀ ਪਾਰਟੀ ਦੇ ਸੁਪਰਿਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੋਹਾਲੀ ਵਿਖੇ ਪ੍ਰੈਸ ਕਾਨਫਰੰਸ ਕਰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।
ਦੱਸ ਦਈਏ ਕਿ ਅੱਜ 12 ਵਜੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ ਤੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ’ਤੇ ਲੋਕਾਂ ਦੇ ਸੁਝਾਅ ਲਈ ਇੱਕ ਟੋਲ ਫ੍ਰੀ ਨੰਬਰ ਜਾਰੀ ਕੀਤਾ ਸੀ। ਆਮ ਆਦਮੀ ਪਾਰਟੀ ਦੇ ਦਾਅਵਾ ਕੀਤਾ ਹੈ ਕਿ 24 ਘੰਟਿਆਂ ਅੰਦਰ ਇਸ ਟੋਲ ਫ੍ਰੀ ਨੰਬਰ ਉੱਤੇ ਕਰੀਬ 22 ਲੱਖ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ।