27 ਨਵੰਬਰ ਨੂੰ ਫਿਰ ਪੰਜਾਬ ਆਉਣਗੇ ਕੇਜਰੀਵਾਲ, ਅਧਿਆਪਕਾਂ ਦੇ ਧਰਨੇ ‘ਚ ਹੋਣਗੇ ਸ਼ਾਮਲ

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ 27 ਨਵੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ ‘ਤੇ ਆ ਰਹੇ ਹਨ।

ਵੀਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ ਹੈ। ਪਾਰਟੀ ਅਨੁਸਾਰ ਮੁਹਾਲੀ ਸਥਿਤ ਧਰਨੇ ‘ਤੇ ਬੈਠੇ ਅਤੇ ਪਾਣੀ ਦੀ ਟੈਂਕੀ ‘ਤੇ ਚੜ੍ਹੇ ਅਧਿਆਪਕਾਂ ਦੇ ਸਮਰਥਨ ਲਈ ਅਰਵਿੰਦ ਕੇਜਰੀਵਾਲ ਉਚੇਚੇ ਤੌਰ ‘ਤੇ ਦਿੱਲੀ ਤੋਂ ਪੰਜਾਬ ਪਹੁੰਚ ਰਹੇ ਹਨ। ਹਾਲ ਹੀ ਦੌਰਾਨ ਆਪਣੇ 2 ਦਿਨਾਂ ਪੰਜਾਬ ਦੌਰੇ ਦੌਰਾਨ ਪੰਜਾਬ ਦੇ ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰਾਂ ਲਈ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੇ ਜਾਣ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਸੀ ਕਿ ਉਹ (ਚੰਨੀ) ਨੌਕਰੀਆਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕਾਂ ਦੀਆਂ ਤੁਰੰਤ ਮੰਗਾਂ ਮੰਨਣ ਤਾਂ ਕਿ ਉਹ ਧਰਨੇ ਚੁੱਕ ਲੈਣ। ਪਾਣੀ ਦੀਆਂ ਟੈਂਕੀਆਂ ਤੋਂ ਉਤਰ ਕੇ ਖ਼ੁਸ਼ੀ-ਖ਼ੁਸ਼ੀ ਵਾਪਸ ਆਪਣੇ-ਆਪਣੇ ਘਰਾਂ ਨੂੰ ਜਾਣ, ਅਧਿਆਪਕਾਂ ਨੂੰ ਤਰਸ ਰਹੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਪੜਾਉਣ।

ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਸੀ ਕਿ ਜੇਕਰ ਚੰਨੀ ਸਰਕਾਰ ਨੇ ਸੰਘਰਸ਼ਸ਼ੀਲ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਨਾ ਕੀਤੇ ਤਾਂ ਉਹ (ਕੇਜਰੀਵਾਲ) ਖ਼ੁਦ ਆ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ ‘ਚ ਸ਼ਮੂਲੀਅਤ ਕਰਨ ਲਈ ਮਜਬੂਰ ਹੋਣਗੇ।

Share this Article
Leave a comment