ਚੰਡੀਗੜ੍ਹ: ਹਰਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਕੁਰੂਕਸ਼ੇਤਰ ਤੋਂ ਚੋਣ ਪ੍ਰਚਾਰ ਸ਼ੁਰੂ ਕਰੇਗੀ। ਪਾਰਟੀ ਸੂਤਰਾਂ ਦੀ ਮੰਨੀਏ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 10 ਮਾਰਚ ਐਤਵਾਰ ਨੂੰ ਇਸ ਦੀ ਸ਼ੁਰੂਆਤ ਕਰਨਗੇ। ਪ੍ਰਚਾਰ ਦੌਰਾਨ ‘ਸੰਸਦ ‘ਚ ਕੇਜਰੀਵਾਲ ਤੇ ਕੁਰੂਕਸ਼ੇਤਰ ਹੋਵੇਗਾ ਖੁਸ਼ਹਾਲ’ ਦਾ ਨਾਅਰਾ ਦੇਣਗੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।
ਕਾਂਗਰਸ ਨਾਲ I.N.D.I.A ਗਠਜੋੜ ਦੇ ਤਹਿਤ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਵਿੱਚੋਂ ਇੱਕ ਕੁਰੂਕਸ਼ੇਤਰ ਦੀ ਮਿਲੀ ਹੈ। ਇੱਥੋਂ ਸਾਬਕਾ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਸ਼ੀਲ ਗੁਪਤਾ ਨੂੰ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ।
ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੁਰੂਕਸ਼ੇਤਰ ਵਿੱਚ ਪਾਰਟੀ ਦੇ ਪ੍ਰਚਾਰ ਲਈ ਦੋ ਵਾਰ ਹਰਿਆਣਾ ਆਉਣਗੇ। ਕੱਲ੍ਹ ਯਾਨੀ ਕਿ 10 ਮਾਰਚ ਨੂੰ ਉਹ ਇੱਥੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਹੋਲੀ ਤੋਂ ਬਾਅਦ ਦਿੱਲੀ ਅਤੇ ਪੰਜਾਬ ਤੋਂ ‘ਆਪ’ ਆਗੂ ਪਾਰਟੀ ਉਮੀਦਵਾਰ ਦੇ ਸਮਰਥਨ ‘ਚ ਕੁਰੂਕਸ਼ੇਤਰ ਪਹੁੰਚਣਗੇ। ਕਿਉਂਕਿ ਹਰਿਆਣਾ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ‘ਆਪ’ ਅਤੇ ਕਾਂਗਰਸ ਵਿੱਚ ਸਮਝੌਤਾ ਹੋਇਆ ਹੈ, ਇਸ ਲਈ ਕਾਂਗਰਸੀ ਆਗੂ ਵੀ ਮੰਚ ਸਾਂਝਾ ਕਰ ਸਕਦੇ ਹਨ। ਹਾਲਾਂਕਿ ਇਸ ਸਬੰਧ ‘ਚ ਦੋਵਾਂ ਧਿਰਾਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਵਿੱਚੋਂ ਕੁਰੂਕਸ਼ੇਤਰ ਲੈਣ ਪਿੱਛੇ ਆਮ ਆਦਮੀ ਪਾਰਟੀ ਦੇ ਕੁਝ ਖਾਸ ਕਾਰਨ ਸਨ। ਪਹਿਲਾ ਕਾਰਨ ਇਹ ਹੈ ਕਿ ਇਹ ਸੀਟ ਪੰਜਾਬ ਦੇ ਪਟਿਆਲਾ ਦੇ ਨਾਲ ਲੱਗਦੀ ਹੈ, ਕਿਉਂਕਿ ਪੰਜਾਬ ਵਿੱਚ ‘ਆਪ’ ਦੀ ਸੱਤਾ ਹੈ, ਇਸ ਲਈ ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਇਸ ਦਾ ਉਨ੍ਹਾਂ ਨੂੰ ਚੋਣਾਂ ਵਿੱਚ ਫਾਇਦਾ ਹੋਵੇਗਾ। ਦੂਜਾ ਕਾਰਨ ਇਹ ਹੈ ਕਿ ਪੰਜਾਬ ਦੇ ਸੀਐਮ ਭਗਵੰਤ ਮਾਨ ਦਾ ਸਹੁਰਾ ਘਰ ਵੀ ਇੱਥੇ ਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।