ਨਵੀਂ ਦਿੱਲੀ: ਮੁੱਖਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦੋਵਾਂ ਦੇ ਵਿੱਚ ਇਹ ਮੁਲਾਕਾਤ ਸੰਸਦ ਭਵਨ ਸਥਿਤ ਪ੍ਰਧਾਨਮੰਤਰੀ ਦਫ਼ਤਰ ਵਿੱਚ ਸਵੇਰੇ 11 ਵਜੇ ਹੋਵੇਗੀ।
ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਪੀਐਮ ਮੋਦੀ ਨਾਲ ਪਹਿਲੀ ਵਾਰ ਮੁਲਾਕਾਤ ਕਰਨਗੇ। ਅਜਿਹੇ ਵਿਚ ਇਸ ਮੁਲਾਕਾਤ ਨੂੰ ਰਸਮੀ ਦੱਸਿਆ ਜਾ ਰਿਹਾ ਹੈ ਪਰ ਦਿੱਲੀ ਹਿੰਸਾ ਤੋਂ ਬਾਅਦ ਦੀ ਹਾਲਤ ਨੂੰ ਵੇਖਦੇ ਹੋਏ ਇਹ ਮੁਲਾਕਾਤ ਮਹੱਤਵਪੂਰਣ ਮੰਨੀ ਜਾ ਰਹੀ ਹੈ। ਇਸ ਮੌਕੇ ‘ਤੇ ਕੇਜਰੀਵਾਲ ਦਿੱਲੀ ਹਿੰਸਾ ‘ਤੇ ਵੀ ਗੱਲ ਕਰ ਸਕਦੇ ਹਨ।
ਧਿਆਨ ਯੋਗ ਹੈ ਕਿ ਤੀਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਦਿੱਲੀ ਦੇ ਵਿਕਾਸ ਲਈ ਕੇਂਦਰ ਸਰਕਾਰ ਨਾਲ ਮਿਲਕੇ ਕੰਮ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਨੇ ਬੀਤੀ 19 ਫਰਵਰੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਦੋਵਾਂ ਵਿੱਚ ਹੋਈ ਇਸ ਮੁਲਾਕਾਤ ਵਿੱਚ ਦਿੱਲੀ ਦੇ ਵਿਕਾਸ ਦੇ ਮੁੱਦੇ ‘ਤੇ ਸਹਿਯੋਗ ‘ਤੇ ਚਰਚਾ ਹੋਈ। ਸੂਤਰਾਂ ਮੁਤਾਬਕ ਕੇਜਰੀਵਾਲ ਅਤੇ ਅਮਿਤ ਸ਼ਾਹ ਵਿੱਚ ਇਹ ਮੁਲਾਕਾਤ 15 ਮਿੰਟ ਤੱਕ ਚੱਲੀ ਸੀ।