ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਭਗਵੰਤ ਮਾਨ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਵੱਜੋਂ ਐਲਾਨੇ ਗਏ ਉਮੀਦਵਾਰ ਭਗਵੰਤ ਮਾਨ ਵੀ ਅੱਜ ਧੂਰੀ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। ਮਾਨ ਵਲੋੰ ਨਾਮਜ਼ਦਗੀ ਭਰਨ ਤੋਂ ਪਹਿਲਾਂ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ, ‘ਭਗਵੰਤ ਮਾਨ ਨਾਮਜ਼ਦਗੀ ਭਰਨ ਜਾ ਰਹੇ ਹਨ। ਉਹਨਾਂ ਨੇ ਮੈਨੂੰ ਫ਼ੋਨ ਕੀਤਾ। ਮੈਂ ਦਿਲੋਂ ਕਿਹਾ- ਰੱਬ ਕੇ ਪੰਜਾਬ ਤੁਹਾਨੂੰ ਮੁੱਖ ਮੰਤਰੀ ਬਣਾਵੇ। ਇਮਾਨਦਾਰੀ ਨਾਲ ਕੰਮ ਕਰੋ। ਪੰਜਾਬ ਦੇ ਲੋਕਾਂ ਦੇ ਦੁੱਖ ਦੂਰ ਕਰੋ। ਪੰਜਾਬ ਨੂੰ ਭਗਵੰਤ ਅਤੇ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਹਨ। ਪ੍ਰਮਾਤਮਾ ਸਾਨੂੰ ਸਾਰਿਆਂ ਨੂੰ ਇਨ੍ਹਾਂ ਉਮੀਦਾਂ ਨੂੰ ਪੂਰਾ ਕਰਨ ਦੀ ਤਾਕਤ ਦੇਵੇ।’
भगवंत नामांकन भरने जा रहे हैं। उन्होंने मुझे फ़ोन किया। दिल से मैंने कहा-“भगवान करे आप पंजाब के CM बनो। खूब ईमानदारी से काम करो। पंजाब की जनता के दुःख दूर करो”
पंजाब को भगवंत और आम आदमी पार्टी से बहुत ज़्यादा उम्मीदें हैं। भगवान हम सबको इन उम्मीदों को पूरा करने की शक्ति दे
— Arvind Kejriwal (@ArvindKejriwal) January 29, 2022
ਉੱਥੇ ਹੀ ਦੂਜੇ ਪਾਸੇ ਭਗਵੰਤ ਮਾਨ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਧੂਰੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਵੋਟਾਂ ਪਾ ਕੇ ਆਪਣਾ ਹੀ ਰਿਕਾਰਡ ਤੋੜ ਦੇਣ ਤਾਂ ਜੋ ਲੋਕ ਧੂਰੀ ਵਾਸੀਆਂ ਦੀਆਂ ਉਦਾਹਰਣਾਂ ਦੇਣ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਹਰ ਵਾਰ ਧੂਰੀ ਵਾਸੀਆਂ ਨੇ ਉਹਨਾਂ ਦਾ ਮਾਣ ਵਧਾਇਆ ਹੈ ਤੇ ਇਸ ਵਾਰ ਵੀ ਉਹ ਡੱਟ ਕੇ ਸਾਥ ਦੇਣਗੇ।
ਮੈਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਧੂਰੀ SDM ਦਫ਼ਤਰ ਜਾ ਰਿਹਾ ਹਾਂ… ਧੂਰੀ ਦੇ ਇਨਕਲਾਬੀ ਲੋਕ ਇਸ ਵਾਰ ਵੱਡੇ ਫ਼ਰਕ ਨਾਲ਼ ਜਿਤਾ ਕੇ ਆਪਣਾ ਖ਼ੁਦ ਦਾ ਰਿਕਾਰਡ ਤੋੜਣਗੇ ਅਤੇ ਆਪਣਾ ਪਿਆਰ ਤੇ ਅਸ਼ੀਰਵਾਦ ਬਣਾਈ ਰੱਖਣਗੇ….ਇਨਕਲਾਬ ਜ਼ਿੰਦਾਬਾਦ pic.twitter.com/RVPqUIMsx5
— Bhagwant Mann (@BhagwantMann) January 29, 2022
ਪੰਜਾਬ ਵਿੱਚ 25 ਜਨਵਰੀ, 2022 ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਨੌਮੀਨੇਸ਼ਨ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 1 ਫਰਵਰੀ, 2022 (ਮੰਗਲਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ, 2022 (ਬੁੱਧਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਿਰੀ ਮਿਤੀ 4 ਫਰਵਰੀ, 2022 (ਸ਼ੁੱਕਰਵਾਰ) ਹੈ।