ਭਗਵੰਤ ਮਾਨ ਵਲੋਂ ਨਾਮਜ਼ਦਗੀ ਭਰਨ ਤੋਂ ਪਹਿਲਾਂ ਕੇਜਰੀਵਾਲ ਨੇ ਕਹੀ ਵੱਡੀ ਗੱਲ, ਮਾਨ ਨੇ ਵੀ ਕੀਤੀ ਅਪੀਲ

TeamGlobalPunjab
3 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਭਗਵੰਤ ਮਾਨ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਵੱਜੋਂ ਐਲਾਨੇ ਗਏ ਉਮੀਦਵਾਰ ਭਗਵੰਤ ਮਾਨ ਵੀ ਅੱਜ ਧੂਰੀ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। ਮਾਨ ਵਲੋੰ ਨਾਮਜ਼ਦਗੀ ਭਰਨ ਤੋਂ ਪਹਿਲਾਂ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ, ‘ਭਗਵੰਤ ਮਾਨ ਨਾਮਜ਼ਦਗੀ ਭਰਨ ਜਾ ਰਹੇ ਹਨ। ਉਹਨਾਂ ਨੇ ਮੈਨੂੰ ਫ਼ੋਨ ਕੀਤਾ। ਮੈਂ ਦਿਲੋਂ ਕਿਹਾ- ਰੱਬ ਕੇ ਪੰਜਾਬ ਤੁਹਾਨੂੰ ਮੁੱਖ ਮੰਤਰੀ ਬਣਾਵੇ। ਇਮਾਨਦਾਰੀ ਨਾਲ ਕੰਮ ਕਰੋ। ਪੰਜਾਬ ਦੇ ਲੋਕਾਂ ਦੇ ਦੁੱਖ ਦੂਰ ਕਰੋ। ਪੰਜਾਬ ਨੂੰ ਭਗਵੰਤ ਅਤੇ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਹਨ। ਪ੍ਰਮਾਤਮਾ ਸਾਨੂੰ ਸਾਰਿਆਂ ਨੂੰ ਇਨ੍ਹਾਂ ਉਮੀਦਾਂ ਨੂੰ ਪੂਰਾ ਕਰਨ ਦੀ ਤਾਕਤ ਦੇਵੇ।’

ਉੱਥੇ ਹੀ ਦੂਜੇ ਪਾਸੇ ਭਗਵੰਤ ਮਾਨ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਧੂਰੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਵੋਟਾਂ ਪਾ ਕੇ ਆਪਣਾ ਹੀ ਰਿਕਾਰਡ ਤੋੜ ਦੇਣ ਤਾਂ ਜੋ ਲੋਕ ਧੂਰੀ ਵਾਸੀਆਂ ਦੀਆਂ ਉਦਾਹਰਣਾਂ ਦੇਣ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਹਰ ਵਾਰ ਧੂਰੀ ਵਾਸੀਆਂ ਨੇ ਉਹਨਾਂ ਦਾ ਮਾਣ ਵਧਾਇਆ ਹੈ ਤੇ ਇਸ ਵਾਰ ਵੀ ਉਹ ਡੱਟ ਕੇ ਸਾਥ ਦੇਣਗੇ।

- Advertisement -

ਪੰਜਾਬ ਵਿੱਚ 25 ਜਨਵਰੀ, 2022 ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਨੌਮੀਨੇਸ਼ਨ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 1 ਫਰਵਰੀ, 2022 (ਮੰਗਲਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ, 2022 (ਬੁੱਧਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਿਰੀ ਮਿਤੀ 4 ਫਰਵਰੀ, 2022 (ਸ਼ੁੱਕਰਵਾਰ) ਹੈ।

Share this Article
Leave a comment