ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੰਸੁਲਿਨ ਨਾਂ ਮਿਲਣ ਦੇ ਮੁੱਦੇ ਨੂੰ ਲੈ ਕੇ ਜੇਲ੍ਹ ਤੋਂ ਚਿੱਠੀ ਲਿਖੀ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਦੇ ਸੁਪਰਡੈਂਟ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਅਖਬਾਰ ਵਿੱਚ ਤਿਹਾੜ ਪ੍ਰਸ਼ਾਸਨ ਦਾ ਬਿਆਨ ਪੜ੍ਹਿਆ ਹੈ। ਕੇਜਰੀਵਾਲ ਨੇ ਅੱਗੇ ਕਿਹਾ ਕਿ ਮੈਨੂੰ ਬਿਆਨ ਪੜ੍ਹ ਕੇ ਦੁੱਖ ਹੋਇਆ, ਤਿਹਾੜ ਜੇਲ੍ਹ ਪ੍ਰਸ਼ਾਸਨ ਦੇ ਦੋਵੇਂ ਬਿਆਨ ਝੂਠੇ ਹਨ। ਕੇਜਰੀਵਾਲ ਨੇ ਕਿਹਾ ਕਿ ਮੈਂ ਰੋਜ਼ਾਨਾ ਇੰਸੁਲਿਨ ਮੰਗ ਰਿਹਾ ਹਾਂ।
ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੇ ਇੱਕ ਸੀਨੀਅਰ ਡਾਕਟਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਸਿਹਤ ਬਾਰੇ ਸਲਾਹ ਦਿੱਤੀ। ਇਸ ਦੌਰਾਨ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਐਤਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਵੀਡੀਓ ਕਾਨਫਰੰਸਿੰਗ ਦੌਰਾਨ ਨਾ ਤਾਂ ਅਰਵਿੰਦ ਕੇਜਰੀਵਾਲ ਵੱਲੋਂ ਇੰਸੁਲਿਨ ਦਾ ਮੁੱਦਾ ਉਠਾਇਆ ਗਿਆ ਅਤੇ ਨਾ ਹੀ ਡਾਕਟਰਾਂ ਵੱਲੋਂ ਸੁਝਾਅ ਦਿੱਤਾ ਗਿਆ।
ਰਿਪੋਰਟਾਂ ਮੁਤਾਬਕ ਹੁਣ ਇਸ ਮਾਮਲੇ ਨੂੰ ਲੈ ਕੇ ਸੀਐਮ ਕੇਜਰੀਵਾਲ ਨੇ ਪੱਤਰ ਲਿਖ ਕੇ ਕਿਹਾ ਹੈ ਕਿ ਮੈਂ ਹਰ ਰੋਜ਼ ਇੰਸੁਲਿਨ ਮੰਗ ਰਿਹਾ ਹਾਂ। ਜਦੋਂ ਮੈਂ ਡਾਕਟਰ ਨੂੰ ਗਲੂਕੋ ਮੀਟਰ ਰੀਡਿੰਗ ਦਿਖਾਈ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਦਿਨ ਵਿੱਚ ਤਿੰਨ ਵਾਰ ਸ਼ੂਗਰ ਬਹੁਤ ਜ਼ਿਆਦਾ ਜਾ ਰਹੀ ਹੈ। ਸ਼ੁਗਰ 250 ਤੋਂ 320 ਤੱਕ ਜਾ ਰਹੀ ਹੈ। ਕੇਜਰੀਵਾਲ ਨੇ ਅੱਗੇ ਕਿਹਾ ਕਿ ਏਮਜ਼ ਦੇ ਡਾਕਟਰਾਂ ਨੇ ਕਦੇ ਨਹੀਂ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ। ਏਮਜ਼ ਦੇ ਡਾਕਟਰਾਂ ਨੇ ਕਿਹਾ ਕਿ ਉਹ ਡਾਟਾ ਅਤੇ ਹਿਸਟ੍ਰੀ ਦੇਖਣ ਤੋਂ ਬਾਅਦ ਦੱਸਣਗੇ। ਸੀਐਮ ਕੇਜਰੀਵਾਲ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਤਿਹਾੜ ਪ੍ਰਸ਼ਾਸਨ ਸਿਆਸੀ ਦਬਾਅ ਹੇਠ ਝੂਠ ਬੋਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।