ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਤੋਂ ਬਾਅਦ ਕੇਜਰੀਵਾਲ ਦੀ ਵੱਡੀ ਬਾਜ਼ੀ, ਇਨ੍ਹਾਂ 2 ਵਿਧਾਇਕਾਂ ਨੂੰ ਬਣਾਉਣਗੇ ਮੰਤਰੀ!

Rajneet Kaur
2 Min Read

ਨਿਊਜ਼ ਡੈਸਕ:ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਕੇਜਰੀਵਾਲ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਉਦੋਂ ਤੋਂ ਇਹ ਚਰਚਾ ਸ਼ੁਰੂ ਹੋ ਗਈ ਸੀ ਕਿ ਹੁਣ ਉਨ੍ਹਾਂ ਦੀ ਥਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਕੈਬਨਿਟ ਵਿੱਚ ਕੌਣ ਸ਼ਾਮਲ ਹੋਵੇਗਾ। ਦੱਸ ਦਈਏ ਕਿ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫੇ ਤੋਂ ਬਾਅਦ ਸੀਐਮ ਕੇਜਰੀਵਾਲ ਨੇ ਮਾਲ ਮੰਤਰੀ ਕੈਲਾਸ਼ ਗਹਿਲੋਤ ਅਤੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਨੂੰ ਆਪਣਾ ਵਿਭਾਗ ਅਲਾਟ ਕੀਤਾ ਸੀ।

ਹਾਲਾਂਕਿ ਹੁਣ ਸੀ.ਐਮ ਅਰਵਿੰਦ ਕੇਜਰੀਵਾਲ ਨੇ ਦੋ ਮੰਤਰੀਆਂ ਦੇ ਨਾਵਾਂ ਨੂੰ ਫਾਈਨਲ ਕਰ ਲਿਆ ਹੈ ਅਤੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੇਜਰੀਵਾਲ ਸਰਕਾਰ ‘ਚ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੀ ਜਗ੍ਹਾ ਸੌਰਭ ਭਾਰਦਵਾਜ ਮੰਤਰੀ ਬਣਨਗੇ ਅਤੇ ਇਸ ਤੋਂ ਇਲਾਵਾ ਆਤਿਸ਼ੀ ਮਾਰਲੇਨਾ ਨੂੰ ਵੀ ਕੈਬਨਿਟ ‘ਚ ਜਗ੍ਹਾ ਮਿਲੇਗੀ।

ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫੇ ਤੋਂ ਬਾਅਦ, ਸੀਐਮ ਕੇਜਰੀਵਾਲ ਨੇ ਮਾਲ ਮੰਤਰੀ ਕੈਲਾਸ਼ ਗਹਿਲੋਤ ਅਤੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਨੂੰ ਉਨ੍ਹਾਂ ਦੇ ਵਿਭਾਗਾਂ ਦਾ ਚਾਰਜ ਸੌਂਪ ਦਿੱਤਾ ਹੈ। ਸੀਐਮ ਕੇਜਰੀਵਾਲ ਨੇ ਕੈਲਾਸ਼ ਗਹਿਲੋਤ ਨੂੰ ਵਿੱਤ, ਯੋਜਨਾ, ਲੋਕ ਨਿਰਮਾਣ ਵਿਭਾਗ, ਬਿਜਲੀ, ਗ੍ਰਹਿ, ਸ਼ਹਿਰੀ ਵਿਕਾਸ, ਸਿੰਚਾਈ ਅਤੇ ਹੜ੍ਹ ਕੰਟਰੋਲ ਅਤੇ ਪਾਣੀ ਦੀ ਜ਼ਿੰਮੇਵਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜ ਕੁਮਾਰ ਆਨੰਦ ਨੂੰ ਸਿੱਖਿਆ, ਭੂਮੀ ਅਤੇ ਇਮਾਰਤ, ਚੌਕਸੀ, ਸੇਵਾ, ਸੈਰ ਸਪਾਟਾ, ਕਲਾ ਸੱਭਿਆਚਾਰ ਅਤੇ ਭਾਸ਼ਾ, ਕਿਰਤ, ਰੁਜ਼ਗਾਰ, ਸਿਹਤ ਅਤੇ ਉਦਯੋਗ ਵਿਭਾਗ ਦਾ ਵਾਧੂ ਚਾਰਜ ਦਿੱਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment