ਨਵੀਂ ਦਿੱਲੀ: ਈਡੀ ਦੀ ਹਿਰਾਸਤ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜ ਗਈ ਹੈ। ਇਹ ਦਾਅਵਾ ਆਮ ਆਦਮੀ ਪਾਰਟੀ ਨੇ ਕੀਤਾ ਹੈ। ਪਾਰਟੀ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਉੱਪਰ ਅਤੇ ਹੇਠਾਂ ਜਾ ਰਿਹਾ ਹੈ। ਇੱਥੋਂ ਤੱਕ ਦਾਅਵਾ ਕੀਤਾ ਗਿਆ ਹੈ ਕਿ ਸੀਐਮ ਕੇਜਰੀਵਾਲ ਦਾ ਸ਼ੂਗਰ ਲੈਵਲ 46 ਤੱਕ ਹੇਠਾਂ ਚਲਾ ਗਿਆ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਲਗਭਗ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਦੀ ਰਾਤ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਫਿਲਹਾਲ ਉਹ ਈਡੀ ਦੀ ਹਿਰਾਸਤ ਵਿੱਚ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਵੱਡਾ ਦਾਅਵਾ ਕੀਤਾ ਹੈ। ਪਾਰਟੀ ਨੇ ਕਿਹਾ ਹੈ ਕਿ ਹਿਰਾਸਤ ‘ਚ ਅਰਵਿੰਦ ਕੇਜਰੀਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਉਹਨਾਂ ਦਾ ਸ਼ੂਗਰ ਲੈਵਲ 46 ਤੱਕ ਪਹੁੰਚ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸ਼ੂਗਰ ਲੈਵਲ ਦਾ ਇੰਨਾ ਘੱਟ ਜਾਣਾ ਬਹੁਤ ਖਤਰਨਾਕ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ਦਾ ਫੈਸਲਾ ਜਲਦ ਹੀ ਆਉਣ ਵਾਲਾ ਹੈ। ਇਸ ਪਟੀਸ਼ਨ ‘ਚ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਜਸਟਿਸ ਸਵਰਨਕਾਂਤਾ ਸ਼ਰਮਾ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਪੂਰੀ ਕਰ ਕੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਿੱਚ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਐਡੀਸ਼ਨਲ ਸਾਲਿਸਟਰ ਜਨਰਲ ਐਸਪੀ ਰਾਜੂ ਨੇ ਈਡੀ ਦੀ ਤਰਫ਼ੋਂ ਬਹਿਸ ਕੀਤੀ।
ਕੇਜਰੀਵਾਲ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ
- Advertisement -
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਰਹਿਣਗੇ। ਉਹਨਾਂ ਨੂੰ ਵੀਰਵਾਰ ਨੂੰ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਦਾਲਤ ‘ਚ ਈਡੀ ਨੇ ਕੇਜਰੀਵਾਲ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ, ਹਾਲਾਂਕਿ ਅਦਾਲਤ ਨੇ 6 ਦਿਨ ਦਾ ਰਿਮਾਂਡ ਦਿੱਤਾ ਸੀ, ਜੋ ਵੀਰਵਾਰ ਨੂੰ ਪੂਰਾ ਹੋਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।