ਨਿਊਜ਼ ਡੈਸਕ: ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਖੁਫੀਆ ਮੁਖੀ ਆਜ਼ਮ ਚੀਮਾ ਦੀ ਪਾਕਿਸਤਾਨ ਦੇ ਫੈਸਲਾਬਾਦ ਸ਼ਹਿਰ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੀਡੀਆ ਰਿਪੋਰਟਾਂ ‘ਚ ਇਹ ਗੱਲ ਸਾਹਮਣੇ ਆਈ ਹੈ। ਆਜ਼ਮ ਚੀਮਾ 70 ਸਾਲਾ ਦਾ ਸੀ ਅਤੇ 2008 ਵਿੱਚ ਮੁੰਬਈ 26/11 ਦੇ ਅੱਤਵਾਦੀ ਹਮਲਿਆਂ ਦਾ ਮੁੱਖ ਸਾਜ਼ਿਸ਼ਘਾੜਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਚੀਮਾ ਦਾ ਅੰਤਿਮ ਸਸਕਾਰ ਫੈਸਲਾਬਾਦ ਦੇ ਮਲਖਾਣਵਾਲਾ ਵਿਖੇ ਕੀਤਾ ਗਿਆ। ਉ
ਆਜ਼ਮ ਚੀਮਾ 2006 ਵਿੱਚ ਮੁੰਬਈ ਵਿੱਚ ਹੋਏ ਰੇਲ ਬੰਬ ਧਮਾਕਿਆਂ ਵਿੱਚ ਵੀ ਸ਼ਾਮਲ ਸੀ। ਚੀਮਾ ਅਮਰੀਕਾ ਦੀ ਵਾਂਟੇਡ ਸੂਚੀ ਵਿੱਚ ਸ਼ਾਮਲ ਸੀ, ਜਿਨ੍ਹਾਂ ਨੇ 26/11 ਦੇ ਹਮਲੇ ਨੂੰ ਅੰਜਾਮ ਦੇਣ ਲਈ ਅੱਤਵਾਦੀਆਂ ਨੂੰ ਸਿਖਲਾਈ ਦਿੱਤੀ ਸੀ। ਮੁੰਬਈ ਹਮਲਿਆਂ ‘ਚ 166 ਲੋਕ ਮਾਰੇ ਗਏ ਸਨ ਅਤੇ 300 ਤੋਂ ਵੱਧ ਜ਼ਖਮੀ ਹੋਏ ਸਨ। ਇਹ ਹਮਲਾ 10 ਅੱਤਵਾਦੀਆਂ ਨੇ ਮਿਲ ਕੇ ਕੀਤਾ ਸੀ। ਮਰਨ ਵਾਲਿਆਂ ਵਿਚ ਭਾਰਤੀਆਂ ਤੋਂ ਇਲਾਵਾ ਅਮਰੀਕਾ ਅਤੇ ਬ੍ਰਿਟੇਨ ਦੇ ਨਾਗਰਿਕ ਵੀ ਸ਼ਾਮਲ ਸਨ। 2010 ਵਿੱਚ, ਅਮਰੀਕਾ ਦੇ ਖਜ਼ਾਨਾ ਵਿਭਾਗ ਨੇ ਲਸ਼ਕਰ ਦੇ ਵਿੱਤੀ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ ਅਤੇ ਚੀਮਾ ਵਿਰੁੱਧ ਕਾਰਵਾਈ ਕੀਤੀ। ਵਿਭਾਗ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਚੀਮਾ ਲਸ਼ਕਰ ਦੀਆਂ ਸਿਖਲਾਈ ਗਤੀਵਿਧੀਆਂ ਵਿੱਚ ਸ਼ਾਮਲ ਸੀ, ਖਾਸ ਤੌਰ ‘ਤੇ ਬੰਬ ਬਣਾਉਣ ਅਤੇ ਭਾਰਤ ਵਿੱਚ ਘੁਸਪੈਠ ਕਰਨ ਲਈ ਟਰੇਨਿੰਗ ਦਿੰਦਾ ਸੀ।
ਸਤੰਬਰ 2023 ਵਿੱਚ, ਮੁਹੰਮਦ ਰਿਆਜ਼, ਜਿਸ ਨੂੰ ਅਬੂ ਕਾਸਿਮ ਕਸ਼ਮੀਰੀ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੇ ਰਾਵਲਕੋਟ ਵਿੱਚ ਇੱਕ ਮਸਜਿਦ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਦਿੱਤੀ ਸੀ। ਰਿਆਜ਼ ਦਾ ਸਬੰਧ ਲਸ਼ਕਰ-ਏ-ਤੋਇਬਾ ਨਾਲ ਜੁੜੇ ਇੱਕ ਚੈਰਿਟੀ ਸੰਗਠਨ ਜਮਾਤ-ਉਦ-ਦਾਵਾ ਨਾਲ ਜੁੜਿਆ ਮੰਨਿਆ ਜਾਂਦਾ ਹੈ। ਪਾਕਿਸਤਾਨ ਨੇ ਕਈ ਕਾਰਕੁਨਾਂ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦਾ ਦੋਸ਼ ਲਾਇਆ ਹੈ। 2022 ‘ਚ ਪਾਕਿਸਤਾਨ ਨੇ ਭਾਰਤ ‘ਤੇ 2021 ਵਿਚ ਲਸ਼ਕਰ-ਏ-ਤੋਇਬਾ ਦੇ ਸਹਿ-ਸੰਸਥਾਪਕ ਹਾਫ਼ਿਜ਼ ਸਈਦ ਦੇ ਘਰ ਦੇ ਨੇੜ੍ਹੇ ਬੰਬ ਧਮਾਕਾ ਕਰਨ ਦਾ ਦੋਸ਼ ਲਗਾਇਆ ਸੀ। ਹਾਲਾਂਕਿ ਨਵੀਂ ਦਿੱਲੀ ਵੱਲੋਂ ਇਨ੍ਹਾਂ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।