ਖਹਿਰਾ ਨੇ ਈਡੀ ਦੇ ਛਾਪਿਆਂ ‘ਤੇ ਖੜ੍ਹੇ ਕੀਤੇ ਵੱਡੇ ਸਵਾਲ

TeamGlobalPunjab
1 Min Read

ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਈਡੀ ਵੱਲੋਂ ਉਨ੍ਹਾਂ ਉੱਤੇ ਮਾਰੇ ਛਾਪਿਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਇਹ ਛਾਪੇ ਉਨ੍ਹਾਂ ਦਾ ਸਿਆਸੀ ਭਵਿੱਖ ਧੁੰਦਲਾ ਕਰਨ ਅਤੇ ਵਿਰੋਧੀਆਂ ਨੂੰ ਈਨ ਬਣਾਉਣ ਵਾਲੀ ਸੋਚ ਕਾਰਨ ਮਾਰੇ ਗਏ ਹਨ।

ਖਹਿਰਾ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੀ ਡਟਵੀਂ ਹਮਾਇਤ ਕਰਦੇ ਹਨ ਜਿਸ ਕਾਰਨ ਇਹ ਜਾਣ ਬੁੱਝਕੇ ਉਨ੍ਹਾਂ ਨੂੰ ਕੇਂਦਰ ਸਰਕਾਰ ਨਿਸ਼ਾਨਾ ਬਣਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਸ ਦੇ ਖਾਤਿਆਂ ਦੀ ਜਾਂਚ ਦੌਰਾਨ ਈ.ਡੀ.ਦੇ ਹੱਥ ਕੁਝ ਵੀ ਨਹੀਂ ਲੱਗਾ। ਜਦਕਿ ਸੱਚਾਈ ਇਹ ਹੈ ਕਿ ਉਸ ਵੱਲੋਂ ਤਿੱਨ ਕਰੋੜ ਦੇ ਲੲੇ ਲੋਨ ਨੂੰ ਹੀ ਇਹ ਕਹਿ ਦਿੱਤਾ ਹੈ ਕਿ ਇਹ ਰਾਸ਼ੀ ਵਾਧੂ ਆਮਦਨ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ਾਂ ਤੋਂ ਉਨ੍ਹਾਂ ਨੂੰ ਕੋਈ ਵੀ ਫੰਡ ਨਹੀਂ ਆਇਆ। ਡਰੱਗ ਮਨੀ ਵਾਲੇ ਦੋਸ਼ ਵੀ ਸਰਾਸਰ ਝੂਠੇ ਹਨ।
ਖਹਿਰਾ ਨੇ ਕਿਹਾ ਕਿ ਈ.ਡੀ. ਨੇ ਮਨਘੜਤ ਕਹਾਣੀ ਬਣਾ ਕੇ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਕਾਰਨ ਈਡੀ ਖ਼ਿਲਾਫ਼ ਉਹ ਕਾਨੂੰਨੀ ਕਾਰਵਾਈ ਕਰਨਗੇ।

Share This Article
Leave a Comment