ਯੂਏਪੀਏ ਕਾਨੂੰਨ ਦੇ ਖਿਲਾਫ ਪੀੜਤ ਪਰਿਵਾਰਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਮੰਗ ਪੱਤਰ ਦੇਣ ਪਹੁੰਚੇ ਖਹਿਰਾ

TeamGlobalPunjab
1 Min Read

ਅੰਮ੍ਰਿਤਸਰ: ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੀੜਤ ਪਰਿਵਾਰਾਂ ਨਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਯੂਏਪੀਏ ਖਿਲਾਫ ਮੰਗ ਪੱਤਰ ਦੇ ਕੇ ਅਪੀਲ ਕੀਤੀ ਹੈ। ਖਹਿਰਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੇਕਸੂਰ ਨੌਜਵਾਨਾਂ ‘ਤੇ ਤਸ਼ੱਦਦ ਕਰ ਰਹੀ ਹੈ।

ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਹੈ ਸਰਕਾਰ ਵਲੋਂ ਯੁਆਪਾ ਕਾਨੂੰਨ ਦੀ ਵੱਡੇ ਪੱਧਰ ‘ਤੇ ਦੁਰਵਰਤੋਂ ਕੀਤੀ ਜਾ ਰਹੀ ਹੈ ਤੇ ਪੁਲਿਸ ਵਲੋਂ ਨੌਜਵਾਨਾਂ ਨੂੰ ਨਾਜਾਇਜ਼ ਗ੍ਰਿਫਤਾਰ ਕੀਤਾ ਜਾ ਰਿਹਾ ਹੈੇ। ਖਹਿਰਾ ਨੇ ਕਿਹਾ ਕਿ ਇਹ ਸਾਰੇ ਨੌਜਵਾਨ ਗਰੀਬ ਤੇ ਦਲਿਤ ਪਰਿਵਾਰਾਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਰੈਫਰੇਂਡਮ 2020 ਦੇ ਨਾਂ  ‘ਤੇ ਬੇਕਸੂਰ ਨੌਜਵਾਨਾਂ ਤੋਂ ਨਜਾਇਜ਼ ਪੁੱਛਗਿੱਛ ਅਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਜਿਸ ਦੇ ਖਿਲਾਫ ਉਹ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪਣ ਆਏ ਹਨ। ਉਨ੍ਹਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਕਾਲੇ ਕਾਨੂੰਨ ਖ਼ਿਲਾਫ਼ ਸਰਕਾਰਾਂ ਨਾਲ ਗੱਲਬਾਤ ਕੀਤੀ ਜਾਵੇ।

ਇਸ ਤੋਂ ਇਲਾਵਾ ਖਹਿਰਾ ਨੇ ਇਨ੍ਹਾਂ ਪਰਿਵਾਰਾਂ ਨੂੰ ਪੰਜ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ ਦੇ ਪ੍ਰਬੰਧ ਦੀ ਵੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਈ ਪੀੜਤ ਪਰਿਵਾਰਾਂ ਤੋਂ ਇਲਾਵਾ ਵਿਧਾਇਕ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖਾਲਸਾ, ਜਗਤਾਰ ਸਿੰਘ ਜੱਗਾ ਤੇ ਹੋਰ ਹਾਜ਼ਰ ਸਨ।

https://www.facebook.com/SukhpalKhairaPEP/videos/229690178107707/

- Advertisement -

 

Share this Article
Leave a comment