ਨਾਜਾਇਜ਼ ਮਾਇਨਿੰਗ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ ਸਰਕਾਰ: ਸੁਖਪਾਲ ਖਹਿਰਾ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਪਿਛਲੇ 10 ਸਾਲਾਂ ਦੇ ਸਮੇਂ ਦੌਰਾਨ ਹੋਈ ਨਾਜਾਇਜ਼ ਮਾਇੰਨਿੰਗ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਖਹਿਰਾ ਨੇ ਪੱਤਰ ਦੀ ਕਾਪੀ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਭੇਜੀ ਹੈ।

ਸੁਖਪਾਲ ਖਹਿਰਾ ਨੇ ਪੱਤਰ ਵਿੱਚ ਲਿਖਿਆ ਕਿ, ‘ਮੈਂ ਤੁਹਾਡੇ ਧਿਆਨ ‘ਚ ਲਿਆਉਂਦਾ ਹਾਂ ਕਿ ਸੂਬੇ ‘ਚ ਬਣੀ ਸਰਕਾਰ ਲਈ ਸਮਾਂ ਆ ਗਿਆ ਹੈ ਕਿ ਸਰਕਾਰ ਵਲੋਂ ਉਨ੍ਹਾਂ ਸਿਆਸਤਦਾਨਾਂ, ਨੌਕਰਸ਼ਾਹਾਂ ਅਤੇ ਵਿਚੋਲਿਆਂ ਦਾ ਪਰਦਾਫਾਸ਼ ਕੀਤਾ ਜਾਵੇ ਜਿਨ੍ਹਾਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਹੱਥ ਰੰਗੇ ਹੋਏ ਹਨ ਅਤੇ ਜੋ ਇਸ ਕਾਰੋਬਾਰ ਦੀ ਕਾਲਾ ਬਾਜ਼ਾਰੀ ਨਾਲ ਸੂਬੇ ਨੂੰ ਕਰੋੜਾਂ ਰੁਪਏ ਦੇ ਜਾਇਜ਼ ਮਾਲੀਏ ਤੋਂ ਵਾਂਝਾ ਕਰ ਰਹੇ ਹਨ।’

ਖਹਿਰਾ ਨੇ ਕਿਹਾ ਕਿ ਮਾਇਨਿੰਗ ਮਾਫ਼ੀਆ ਦਾ ਪਰਦਾਫ਼ਾਸ਼ ਕਰਨਾ ਜ਼ਰੂਰੀ ਹੈ ਅਤੇ ਅੱਗੇ ਨੂੰ ਤਾਂ ਹੀ ਇਸ ਨਾਜਾਇਜ਼ ਕਾਰੋਬਾਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ‘ਆਪ’ ਸਰਕਾਰ ਤੋਂ ਮੰਗ ਕੀਤੀ ਕਿ ਮਾਇੰਨਿੰਗ ਦੀ ਸਹੀ ਪਾਲਿਸੀ ਤਿਆਰ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment