ਲੰਡਨ: ਕੋਰੋਨਾ ਵਾਇਰਸ ਨੂੰ ਲੈ ਕੇ ਪੂਰੀ ਦੁਨੀਆ ‘ਚ ਸਥਿਤੀ ਹੋਰ ਵੀ ਭਿਆਨਕ ਹੁੰਦੀ ਜਾ ਰਹੀ ਹੈ। ਇਸ ‘ਚ ਹੀ ‘ਖਾਲਸਾ ਏਡ’ ਦੇ ਸੰਸਥਾਪਕ ਰਵੀ ਸਿੰਘ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਬੀਤੇ ਦਿਨ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਰਵੀ ਸਿੰਘ ਨੇ ਮੰਗਲਵਾਰ ਨੂੰ ਆਪਣੇ ਟਵਿੱਟਰ ਅਕਾਊਂਟ ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਰਵੀ ਸਿੰਘ ਨੇ ਟਵੀਟ ਕਰ ਲਿਖਿਆ, ‘ਪਿਆਰੇ ਸਾਥੀਓ, ਪਿਛਲੇ ਬੁੱਧਵਾਰ ਤੋਂ ਮੈਂ ਕਾਫੀ ਤੇਜ਼ ਬੁਖਾਰ ਦਾ ਸ਼ਿਕਾਰ ਹੋ ਰਿਹਾ ਹਾਂ। ਮੈਂ ਕਦੇ ਇੰਨਾ ਟੁੱਟਿਆ ਮਹਿਸੂਸ ਨਹੀਂ ਕੀਤਾ। ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨਾਂ ਅੱਗੇ ਲਿਖਿਆ ਕਿ ਉਹ ਦਵਾਈ ਲੈ ਰਹੇ ਹਨ ਅਤੇ ਜ਼ਿਆਦਾ ਸਮਾਂ ਆਰਾਮ ਕਰ ਰਹੇ ਹਨ। ਮੇਰੇ ਪਰਿਵਾਰ ਦੇ ਕੁਝ ਮੈਂਬਰਾਂ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।’ ਉਨ੍ਹਾਂ ਦੇ ਟਵੀਟ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹੋਏ ਕਈ ਰੀ-ਟਵੀਟ ਕੀਤੇ ਹਨ।
Dear All
I have been very sick with extremely high temperatures since last Wednesday. I have never felt so broken ! My #COVID19 test has come back positive.
I have been drugged up & sleeping most of the time. Some members of my fam have tested positive too. Feeling horrible.
— ravinder singh (@RaviSinghKA) September 29, 2020
ਦੱਸ ਦਈਏ ਕਿ ‘ਖਾਲਸਾ ਏਡ’ ਇਕ ਅੰਤਰਰਾਸ਼ਟਰੀ ਰਾਹਤ ਸੰਗਠਨ ਹੈ, ਜਿਹੜਾ ਕਿ ਕੁਦਰਤੀ ਆਫਤਾਂ, ਜੰਗੀ ਖੇਤਰਾਂ ‘ਚ ਫਸੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਦੀ ਮਦਦ ਲਈ ਹਮੇਸ਼ਾਂ ਮੋਹਰੀ ਰਹਿੰਦਾ ਹੈ।