ਸਿਡਨੀ: ਵਿਸਾਖੀ ਦੇ ਪਾਵਨ ਤਿਉਹਾਰ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਮੁੱਖ ਰੱਖਦਿਆਂ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ‘ਚ ਸਥਿਤ ਪੈਨਰਿਥ ਗੁਰਦੁਆਰਾ ਸਾਹਿਬ ‘ਚ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਿੱਖ ਸੰਗਤਾਂ ਵੱਡੀ ਗਿਣਤੀ ’ਚ ਗੁਰੂਘਰ ਵਿਖੇ ਨਤਮਸਤਕ ਹੋਈਆਂ।
ਇਸ ਮੌਕੇ ਹਜ਼ੂਰੀ ਰਾਗੀ ਗਿਆਨੀ ਜਸਵੰਤ ਸਿੰਘ ਨਾਲ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।
ਇਸ ਦੌਰਾਨ ਸੰਗਤਾਂ ਨੇ ਵਿਸਾਖੀ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਰੀ ਦੁਨੀਆ ‘ਚ ਸਿੱਖ ਭਾਈਚਾਰਾ ਆਪਣੀ ਮਾਨਵਤਾ ਤੇ ਸੇਵਾ ਲਈ ਜਾਣਿਆ ਜਾਂਦਾ ਹੈ। ਉੱਥੇ ਹੀ ਅੱਜ ਪੈਨਰਿੱਥ ਸੰਗਤ ਵੱਲੋਂ ਵਿਸਾਖੀ ਦੇ ਪਾਵਨ ਤਿਉਹਾਰ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰੂ ਘਰ ਵਿਖੇ ਲੰਗਰ ਦੀ ਸੇਵਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਸੀਂ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਦੁਨੀਆਂ ਨੂੰ ਜਲਦ ਹੀ ਇਸ ਕੋਰੋਨਾ ਬਿਮਾਰੀ ਤੋਂ ਨਿਜਾਤ ਮਿਲੇ।