ਖੰਨਾ ਨਗਰ ਕੌਂਸਲ ਚੋਣਾਂ: ‘ਆਪ’ ਉਮੀਦਵਾਰ ਹਰੀਸ਼ ਗੁਪਤਾ ਬਿਨਾਂ ਮੁਕਾਬਲਾ ਜੇਤੂ, ਕੈਬਨਿਟ ਮੰਤਰੀ ਨੇ ਸੌਂਪਿਆ ਜਿੱਤ ਪੱਤਰ

Global Team
2 Min Read

ਖੰਨਾ : ਖੰਨਾ ਨਗਰ ਕੌਂਸਲ ਚੋਣਾਂ ਵਿੱਚ ਵਾਰਡ ਨੰਬਰ 12 ਤੋਂ ਉਮੀਦਵਾਰ ਹਰੀਸ਼ ਗੁਪਤਾ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਦੇ ਖਿਲਾਫ ਚੋਣ ਮੈਦਾਨ ‘ਚ ਉਤਰੇ ਕਾਂਗਰਸੀ ਉਮੀਦਵਾਰ ਰਾਜੇਸ਼ ਮੇਸ਼ੀ ਅਤੇ ਉਨ੍ਹਾਂ ਦੇ ਭਰਾ ਨੇ ਨਾਮਜ਼ਦਗੀ ਵਾਪਿਸ ਲੈ ਲਈ ਹੈ। ਇਸ ਤੋਂ ਬਾਅਦ ਹਰੀਸ਼ ਗੁਪਤਾ ਦੇ ਸਾਹਮਣੇ ਕੋਈ ਹੋਰ ਉਮੀਦਵਾਰ ਨਹੀਂ ਬਚਿਆ, ਜਿਸ ਕਾਰਨ ਉਨ੍ਹਾਂ ਨੂੰ ਅਧਿਕਾਰਤ ਤੌਰ ‘ਤੇ ਜੇਤੂ ਐਲਾਨ ਦਿੱਤਾ ਗਿਆ ਹੈ।

ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿੱਚ ਹਰੀਸ਼ ਗੁਪਤਾ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜੇਤੂ ਸਰਟੀਫਿਕੇਟ ਸੌਂਪਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਕਵਿਤਾ ਗੁਪਤਾ ਜੋ ਕਿ ਮਹਿਲਾ ਕਾਲਜ ਵਿੱਚ ਸਕੱਤਰ ਵਜੋਂ ਕੰਮ ਕਰ ਰਹੀ ਹੈ, ਵੀ ਹਾਜ਼ਰ ਸਨ। ਖਾਸ ਗੱਲ ਇਹ ਹੈ ਕਿ ਹਰੀਸ਼ ਗੁਪਤਾ ਵੀ ਪੱਤਰਕਾਰੀ ਨਾਲ ਜੁੜੇ ਹੋਏ ਹਨ। ਉਨ੍ਹਾਂ ਦੇ ਬਿਨਾਂ ਮੁਕਾਬਲਾ ਚੁਣੇ ਜਾਣ ‘ਤੇ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਪੱਤਰਕਾਰੀ ਹਲਕਿਆਂ ਦੇ ਲੋਕਾਂ ਨੇ ਉਨ੍ਹਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਹੈ। ਇਸ ਜਿੱਤ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਹੋਰ ਉਮੀਦਵਾਰਾਂ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਸਥਾਨਿਕ ਲੋਕਾਂ ਅਨੁਸਾਰ ਖੰਨਾ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਕੋਈ ਉਮੀਦਵਾਰ ਬਿਨਾਂ ਚੋਣ ਲੜੇ ਕੌਂਸਲਰ ਚੁਣਿਆ ਗਿਆ ਹੈ। ਇਸ ਜਿੱਤ ਨੂੰ ਵਾਰਡ ਨੰਬਰ 12 ਵਿੱਚ ਆਮ ਆਦਮੀ ਪਾਰਟੀ ਦੇ ਵੱਧ ਰਹੇ ਸਮਰਥਨ ਦਾ ਸੰਕੇਤ ਮੰਨਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment