ਲੁਧਿਆਣਾ: ਕੈਨੇਡਾ ਵਿਚ ਨਵੇਂ ਸਾਲ ਤੋਂ ਪਹਿਲਾਂ ਵੱਖ-ਵੱਖ ਘਟਨਾਵਾਂ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਇਨ੍ਹਾਂ ‘ਚੋਂ ਇੱਕ ਦਾ ਅਗਲੇ ਮਹੀਨੇ ਵਿਆਹ ਸੀ ਜਦਕਿ ਇਕ ਨੌਜਵਾਨ ਨੇ ਅਗਲੇ ਹਫਤੇ ਘਰ ਆਉਣ ਸੀ। ਖੰਨਾ ਦੇ ਵਿਸ਼ਵਰਾਜ ਸਿੰਘ ਗਿੱਲ (ਰਾਜਾ ਗਿੱਲ) ਦੀ ਕੈਨੇਡਾ ਦੇ ਸ਼ਹਿਰ ਕੈਲੇਡਨ ’ਚ 31 ਦਸੰਬਰ ਨੂੰ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਵਿਸ਼ਵਰਾਜ ਸਿੰਘ ਗਿੱਲ 2018 ’ਚ ਪੜਾਈ ਲਈ ਕੈਨੇਡਾ ਗਿਆ ਸੀ, ਜੋ ਅਤੇ ਹੁਣ ਪੜ੍ਹਾਈ ਖ਼ਤਮ ਹੋਣ ਉਪਰੰਤ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ।
ਘਰ ‘ਚ ਵਿਸ਼ਵਰਾਜ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਪਰ ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ। ਉਸ ਦੀ ਮੰਗਣੀ ਕੈਨੇਡਾ ਦੀ ਇੱਕ ਲੜਕੀ ਨਾਲ ਹੋਈ ਸੀ, ਜੋ ਕੁਝ ਦਿਨ ਪਹਿਲਾਂ ਹੀ ਵਿਆਹ ਲਈ ਭਾਰਤ ਆਈ ਸੀ। ਪਿਤਾ ਨੇ ਦੱਸਿਆ ਕਿ ਉਹਨਾਂ ਨੇ ਆਪਣੇ ਪੁੱਤਰ ਰਾਜਾ ਨੂੰ ਵੀ ਭਾਰਤ ਆਉਣ ਲਈ ਕਿਹਾ ਸੀ, ਪਰ ਉਸ ਨੇ ਕਿਹਾ ਕਿ ਉਸ ਦੀ ਪੀਆਰ ਆਉਣ ‘ਚ ਕੁਝ ਦਿਨ ਬਾਕੀ ਹਨ, ਤੇ ਉਹ ਵੀ ਪੀ.ਆਰ ਮਿਲਦੇ ਹੀ ਵਾਪਸ ਆ ਜਾਵੇਗਾ। ਘਰ ਵਿੱਚ ਬੇਟੇ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਸਨ, ਤੇ ਅਗਲੇ ਮਹੀਨੇ ਹੀ ਵਿਆਹ ਹੋਣਾ ਸੀ।
ਪਿਤਾ ਨੇ ਦੱਸਿਆ ਕਿ ਹਾਦਸੇ ਤੋਂ ਕੁਝ ਘੰਟੇ ਪਹਿਲਾਂ ਬੇਟੇ ਵਿਸ਼ਵਰਾਜ ਨਾਲ ਗੱਲਬਾਤ ਹੋਈ ਸੀ, ਜਿਸ ‘ਚ ਉਹ ਕਹਿ ਰਿਹਾ ਸੀ ਕਿ ਉਹ ਜਲਦੀ ਹੀ ਭਾਰਤ ਆਵੇਗਾ। ਕੁਝ ਸਮੇਂ ਬਾਅਦ ਪੁੱਤਰ ਵਿਸ਼ਵਜੀਤ ਆਪਣੇ ਪਾਲਤੂ ਕੁੱਤੇ ਨੂੰ ਸੈਰ ਕਰਨ ਲਈ ਕਾਰ ‘ਚ ਘਰੋਂ ਨਿੱਕਲਿਆ। ਪਰ ਰਸਤੇ ‘ਚ ਅਚਾਨਕ ਉਸ ਦੀ ਕਾਰ ਬਰਫ ‘ਤੇ ਸਲਿੱਪ ਹੋ ਕੇ ਪਲਟ ਗਈ ਅਤੇ ਦੂਜੇ ਪਾਸੇ ਇਕ ਹੋਰ ਵਾਹਨ ਨਾਲ ਟਕਰਾ ਗਈ। ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਸੀਟ ਬੈਲਟ ਲੱਗੀ ਹੋਣ ਕਾਰਨ ਉਹ ਕਾਰ ਤੋਂ ਬਾਹਰ ਨਹੀਂ ਨਿੱਕਲ ਸਕਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।