ਪਹਿਲਵਾਨਾਂ ਦੇ ਸਮਰਥਨ ‘ਚ ਅੱਜ ਦਿੱਲੀ ‘ਕੂਚ’ ਕਰਨਗੀਆਂ ਖਾਪ ਪੰਚਾਇਤਾਂ

navdeep kaur
2 Min Read

ਨਵੀਂ ਦਿੱਲੀ : ਜੰਤਰ-ਮੰਤਰ ਵਿਖੇ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ (Brij Bhushan Sharan Singh) ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਪਹਿਲਵਾਨ ਇੱਕ ਨਾਬਾਲਗ ਸਮੇਤ ਸੱਤ ਪਹਿਲਵਾਨਾਂ ਦੇ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਡਬਲਯੂਐਫਆਈ ਮੁਖੀ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।

ਵਿਰੋਧ ਕਰ ਰਹੇ ਪਹਿਲਵਾਨਾਂ ਨੂੰ ਲਗਾਤਾਰ ਸਮਰਥਨ ਮਿਲ ਰਿਹਾ ਹੈ ਅਤੇ ਹੁਣ ਇਸ ਸੂਚੀ ਵਿੱਚ ਖਾਪ ਪੰਚਾਇਤਾਂ ਦਾ ਨਾਂ ਵੀ ਜੁੜ ਗਿਆ ਹੈ। ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹਰਿਆਣਾ ਦੀਆਂ ਖਾਪ ਪੰਚਾਇਤਾਂ ਦੇ ਆਗੂ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਅੱਜ ਧਰਨੇ ‘ਚ ਪਹੁੰਚਣਗੇ। ਇਸ ਸਬੰਧੀ ਦਿੱਲੀ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਦਿੱਲੀ ਦੇ ਆਸਪਾਸ ਬਾਰਡਰ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਦੇਸ਼ ਦੇ ਚੋਟੀ ਦੇ ਪਹਿਲਵਾਨ ਜਿਨ੍ਹਾਂ ਵਿਚ ਬਜਰੰਗ ਪੂਨੀਆ, ਸਾਕਸ਼ੀ ਮਲਿਕ ਤੇ ਵਿਨੇਸ਼ ਫੋਗਾਟ ਸ਼ਾਮਲ ਹਨ, ਪਿਛਲੇ ਦੋ ਹਫ਼ਤਿਆਂ ਤੋਂ ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਹਨ। ਉਨ੍ਹਾਂ ਬ੍ਰਿਜ ਭੂਸ਼ਣ ’ਤੇ ਮਹਿਲਾ ਪਹਿਲਵਾਨਾਂ ਨਾਲ ਜਿਨਸੀ ਦੁਰਵਿਹਾਰ ਦੇ ਦੋਸ਼ ਲਾਏ ਹਨ, ਤੇ ਉਸ ਨੂੰ ਅਹੁਦੇ ਤੋਂ ਹਟਾਉਣ ਦੇ ਨਾਲ-ਨਾਲ ਗ੍ਰਿਫ਼ਤਾਰੀ ਮੰਗੀ ਹੈ।
ਅੱਜ ਸਾਡੇ ਧਰਨੇ ਦਾ 14ਵਾਂ ਦਿਨ ਹੈ। ਸਾਡੇ ਸਮਰਥਕਾਂ ਦੇ ਇੱਥੇ ਹੋਣ ਕਰ ਕੇ ਅਸੀਂ ਇੱਥੇ ਬੈਠੇ ਹਾਂ। ਅਸੀਂ ਆਪਣੇ ਸਾਰੇ ਸਮਰਥਕਾਂ ਦਾ ਧੰਨਵਾਦ ਕਰਦੇ ਹਾਂ। ਅਸੀਂ ਨਿਆਂ ਲਈ ਲੜੀ ਜਾ ਰਹੀ ਇਸ ਲੜਾਈ ਵਿਚ ਨਾਲ ਖੜ੍ਹਨ ਲਈ ਪੂਰੇ ਦੇਸ਼ ਦਾ ਵੀ ਸ਼ੁਕਰੀਆ ਅਦਾ ਕਰਦੇ ਹਾਂ।’

ਵਿਨੇਸ਼ ਨੇ ਆਸ ਜਤਾਈ ਕਿ ਉਨ੍ਹਾਂ ਨੂੰ ਇਸ ਸੰਘਰਸ਼ ਵਿਚ ਸਫ਼ਲਤਾ ਮਿਲੇਗੀ ਤੇ ਸੱਚਾਈ ਬਾਹਰ ਆਵੇਗੀ। ਉਨ੍ਹਾਂ ਆਪਣੇ ਸਮਰਥਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਵੀ ਕੀਤੀ। ਏਸ਼ਿਆਈ ਚੈਂਪੀਅਨ ਫੋਗਾਟ ਨੇ ਕਿਹਾ ਕਿ ਪਿੰਡਾਂ ਤੋਂ ਖਾਪ ਪੰਚਾਇਤਾਂ, ਕਿਸਾਨ ਤੇ ਮਜ਼ਦੂਰ ਜਥੇਬੰਦੀਆਂ, ਵਿਦਿਆਰਥੀ ਸੰਗਠਨਾਂ ਦੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਸਾਰਿਆਂ ਨੂੰ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ। ਵਿਨੇਸ਼ ਨੇ ਕਿਹਾ ਕਿ ਇਸ ਸੰਘਰਸ਼ ਨੂੰ ਸਫ਼ਲਤਾ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਵਿਚੋਂ ਹੀ ਮਿਲੇਗੀ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment