ਹਰਿਆਣਾ ਸੀਐਮ ਖੱਟਰ ਦੀ ਰੈਲੀ ‘ਚ ਪਹੁੰਚੇ ਕਿਸਾਨ, ਪੁਲਿਸ ਨੇ ਰੋਕਣ ਲਈ ਦਾਗੇ ਅਥਰੂ ਗੈਸ ਦੇ ਗੋਲੇ

TeamGlobalPunjab
1 Min Read

ਕਰਨਾਲ : ਖੇਤੀ ਕਾਨੂੰਨ ਨੂੰ ਲੈ ਕੇ ਹਰਿਆਣਾ ਵਿੱਚ ਵੀ ਵੱਡੀ ਗਿਣਤੀ ਅੰਦਰ ਵਿਰੋਧ ਹੋ ਰਿਹਾ ਹੈ। ਜਿਸ ਤਹਿਤ ਹਰਿਆਣਾ ਵਿੱਚ ਖੱਟਰ ਸਰਕਾਰ ਵੱਲੋਂ ਤਿੰਨਾਂ ਖੇਤੀ ਕਾਨੂੰਨਾਂ ਦੇ ਫਾਇਦਾ ਸਮਝਾਉਣ ਲਈ ਿਕਸਾਨ ਮਹਾਪੰਚਾਇਤ ਰੈਲੀ ਕੀਤੀ ਗਈ। ਇਹ ਰੈਲੀ ਕਰਨਾਲ ਦੇ ਪਿੰਡ ਕੈਮਲਾ ‘ਚ ਰੱਖੀ ਗਈ। ਇਸ ਰੈਲੀ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਸ਼ਾਮਲ ਹੋਣ ਲਈ ਪਹੁੰਚੇ ਸਨ ਪਰ ਉਸ ਤੋਂ ਪਹਿਲਾਂ ਜਿਵੇਂ ਹੀ ਇਸ ਵਾਰੇ ਕਿਸਾਨ ਜਥੇਬੰਦੀਆਂ ਨੂੰ ਪਤਾ ਲੱਗਾ ਤਾਂ ਵੱਡੀ ਗਿਣਤੀ ਅੰਦਰ ਕਿਸਾਨ ਇਸ ਰੈਲੀ ਵਾਲੀ ਥਾਂ ‘ਤੇ ਪਹੁੰਚੇ ਗਏ।

ਕਿਸਾਨਾਂ ਨੇ ਕੇਂਦਰ ਸਰਕਾਰ ਦੇ ਨਾਲ ਨਾਲ ਮਨੋਹਰ ਲਾਲ ਖੱਟਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਵੱਡੀ ਗਿਣਤੀ ਵਿੱਚ ਰੈਲੀ ਦੇ ਨੇੜੇ ਪੁਲਿਸ ਬਲ ਤਾਇਨਾਤ ਕੀਤਾ ਗਿਆ। ਕਿਸਾਨਾ ਦਾ ਰੋਸ ਲਗਾਤਾਰ ਭੱਖਦਾ ਜਾ ਰਿਹਾ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ।

- Advertisement -

ਜਿਸ ਦੌਰਾਨ ਪੁਲਿਸ ਅਤੇ ਕਿਸਾਨ ਵਿਚਾਲੇ ਹਲਕੀ ਧੱਕਾਮੁੱਕੀ ਵੀ ਹੋਈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਬੌਛਾੜਾਂ ਚਲਾਈਆਂ ਅਤੇ ਅਥਰੂ ਗੈਸ ਦੇ ਗੋਲੇ ਦਾਗੇ। ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਕੁਝ ਸਮੇਂ ਲਈ ਖੱਟਰ ਸਰਕਾਰ ਦੀ ਰੈਲੀ ਵਾਲੀ ਥਾਂ ਤੋਂ ਦੂਰ ਕਰ ਦਿੱਤਾ।

Share this Article
Leave a comment