ਮੋਗਾ : ਮੋਗਾ ‘ਚ ਗੁੰਡਿਆਂ ਦੇ ਹੌਸਲੇ ਬੁਲੰਦ ਹੁੰਦੇ ਦਿਖ ਰਹੇ ਹਨ । ਉਨ੍ਹਾਂ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਮੋਗਾ ਸ਼ਹਿਰ ਵਿੱਚ ਦਿਨ-ਦਿਹਾੜੇ ਕੁਝ ਅਣਪਛਾਤੇ ਲੋਕਾਂ ਵੱਲੋਂ ਇੱਕ ਕੁੜੀ ਅਗ਼ਵਾ ਕੀਤੇ ਜਾਣ ਦੀ ਘਟਨਾ ਵਾਪਰੀ ਹੈ।
ਮੋਗਾ ਦੇ ਲਾਲ ਸਿੰਘ ਰੋਡ ‘ਤੇ ਸੜਕ ਕਿਨਾਰੇ ਬੈਠੀ ਇੱਕ ਕੁੜੀ ਨੂੰ ਹਰਿਆਣਾ ਨੰਬਰ ਆਲਟੋ ਕਾਰ ‘ਤੇ ਆਏ ਨਕਾਬਪੋਸ਼ ਲੜਕਿਆਂ ਵੱਲੋਂ ਜਬਰਨ ਲੜਕੀ ਨੂੰ ਗੱਡੀ ‘ਚ ਬਿਠਾ ਕੇ ਫ਼ਰਾਰ ਹੋ ਗਏ। ਕੁੜੀ ਦੀ ਉਮਰ 17-18 ਦੱਸੀ ਜਾ ਰਹੀ ਹੈ । ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਵਿਚ ਕੈਦ ਹੋ ਗਈ ਹੈ।
ਸੂਚਨਾ ਮਿਲਣ ‘ਤੇ ਪੁਲਿਸ ਨੇ ਫੁਟੇਜ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਕੁੜੀ ਦੀ ਭਾਲ ਅਰੰਭ ਦਿੱਤੀ ਹੈ।