ਟਰੱਕ ਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ ਕਾਰਨ ਵਾਹਨਾਂ ਨੂੰ ਅੱਗ ਲੱਗੀ, ਜ਼ਿੰਦਾ ਸੜੇ ਕਈ ਲੋਕ

TeamGlobalPunjab
2 Min Read

ਬਾੜਮੇਰ : ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ‘ਚ ਇਕ ਬੱਸ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੀ ਟੱਕਰ ਹੋਣ ਨਾਲ ਬੱਸ ਵਿੱਚ ਅੱਗ ਲੱਗ ਗਈ। ਰਿਪੋਰਟਾਂ ਮੁਤਾਬਕ ਹਾਦਸੇ ਦੌਰਾਨ ਘੱਟੋ-ਘੱਟ 12 ਲੋਕ ਜ਼ਿੰਦਾ ਸੜ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਅਤੇ ਪ੍ਰਸ਼ਾਸਨ ਨੇ ਮੌਕੇ ’ਤੇ ਪਹੁੰਚ ਕੇ ਫਾਇਰ ਵਿਭਾਗ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ।  ਉਥੇ ਹੀ  ਸਥਾਨਕ ਪਿੰਡ ਦੇ ਲੋਕਾਂ ਨੇ ਸਵਾਰੀਆਂ ਨੂੰ ਬਚਾਉਣ ਲਈ ਵੱਡੀ ਹਿੰਮਤ ਦਿਖਾਈ।

ਦੱਸਿਆ ਜਾ ਰਿਹਾ ਹੈ ਕਿ ਬੱਸ ਵਿਚ ਘੱਟੋ-ਘੱਟ 25 ਮੁਸਾਫ਼ਰ ਸਵਾਰ ਸਨ ਜਿਨ੍ਹਾਂ ਵਿਚੋਂ ਕਈ ਨੂੰ ਸੁਰੱਖਿਅਤ ਕੱਢ ਕੇ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਕੁਝ ਮੀਡੀਆਂ ਰਿਪੋਰਟਾਂ ‘ਚ ਮਰਨ ਵਾਲਿਆਂ ਦੀ ਗਿਣਤੀ ਵੱਖ-ਵੱਖ ਦੱਸੀ ਜਾ ਰਹੀ ਹੈ।

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਬਾੜਮੇਰ ਦੇ ਕਲੈਕਟਰ ਨੂੰ ਬਚਾਅ ਕਾਰਜ ਲਈ ਨਿਰਦੇਸ਼ਿਤ ਕੀਤਾ ਗਿਆ ਹੈ। ਜ਼ਖਮੀਆਂ ਦੇ ਬਿਹਤਰ ਇਲਾਜ ਦਾ ਵੀ ਦਾਅਵਾ ਕੀਤਾ ਗਿਆ ਹੈ।

ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ’ਤੇ ਦੁੱਖ਼ ਜ਼ਾਹਰ ਕੀਤਾ ਹੈ। ਇਸ ਤੋਂ ਇਲਾਵਾ ਮੋਦੀ ਨੇ ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਮੁਆਵਜ਼ਾ ਜਦਕਿ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣ ਦਾ ਵੀ ਐਲਾਨ ਕੀਤਾ ਹੈ।

Share This Article
Leave a Comment