ਨਿਊਜ਼ ਡੈਸਕ: ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਕਿਮ ਜੋਂਗ ਵਲੋਂ ਔਰਤਾਂ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਰੋਂਦੇ ਅਤੇ ਆਪਣੇ ਹੰਝੂ ਪੂੰਝਦੇ ਦੇਖਿਆ ਜਾ ਸਕਦਾ ਹੈ। ਰਿਪੋਰਟਾਂ ਦੀ ਮੰਨੀਏ ਤਾਂ ਇਸ ਪ੍ਰੋਗਰਾਮ ਦੌਰਾਨ ਕਿਮ ਜੋਂਗ ਨੇ ਉੱਤਰੀ ਕੋਰੀਆ ‘ਚ ਘੱਟ ਰਹੀ ਆਬਾਦੀ ਦਰ ‘ਤੇ ਚਿੰਤਾ ਪ੍ਰਗਟਾਈ ਸੀ ਅਤੇ ਔਰਤਾਂ ਨੂੰ ਵੱਧ ਬੱਚੇ ਪੈਦਾ ਕਰਨ ਦੀ ਅਪੀਲ ਕਰਦੇ ਹੋਏ ਭਾਵੁਕ ਹੋ ਗਏ ਸਨ।
ਨਿਊਜ਼ ਏਜੰਸੀ ਵੱਲੋਂ ਜਾਰੀ ਰਿਪੋਰਟ ਮੁਤਾਬਕ ਕਿਮ ਜੋਂਗ ਨੇ ਇਸ ਪ੍ਰੋਗਰਾਮ ‘ਚ ਕਿਹਾ, ‘ਇਹ ਸਾਰੇ ਪਰਿਵਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਜਨਮ ਦਰ ‘ਚ ਗਿਰਾਵਟ ਨੂੰ ਰੋਕਣ ਅਤੇ ਬੱਚਿਆਂ ਦੀ ਚੰਗੀ ਦੇਖਭਾਲ ਕਰਨ ਲਈ ਕੰਮ ਕਰਨ।’
ਉੱਤਰੀ ਕੋਰੀਆ ਦੇ ਤਾਨਾਸ਼ਾਹ ਨੇ ਰਾਸ਼ਟਰੀ ਤਾਕਤ ਨੂੰ ਮਜ਼ਬੂਤ ਕਰਨ ਵਿੱਚ ਮਾਵਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਕਿਮ ਨੇ ਕਿਹਾ, ‘ਜਦੋਂ ਵੀ ਮੈਨੂੰ ਪਾਰਟੀ ਅਤੇ ਦੇਸ਼ ਦੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੁਸ਼ਕਲ ਆਉਂਦੀ ਹੈ ਤਾਂ ਮੈਂ ਹਮੇਸ਼ਾ ਮਾਂਵਾਂ ਬਾਰੇ ਸੋਚਦਾ ਹਾਂ।’
ਸੰਯੁਕਤ ਰਾਸ਼ਟਰ ਆਬਾਦੀ ਅੰਕੜਿਆਂ ਅਨੁਸਾਰ, ਉੱਤਰੀ ਕੋਰੀਆ ਵਿੱਚ ਮੌਜੂਦਾ ਜਨਮ ਦਰ, ਭਾਵ ਇੱਕ ਔਰਤ ਤੋਂ ਪੈਦਾ ਹੋਣ ਵਾਲੇ ਬੱਚਿਆਂ ਦੀ ਔਸਤ ਸੰਖਿਆ, ਵਰਤਮਾਨ ਵਿੱਚ 1.8 ਹੈ। ਉੱਤਰੀ ਕੋਰੀਆ ਵਿੱਚ ਜਨਮ ਦਰ ਵਿੱਚ ਪਿਛਲੇ ਕਈ ਦਹਾਕਿਆਂ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਹਾਲਾਂਕਿ, ਉੱਤਰੀ ਕੋਰੀਆ ਵਿੱਚ ਜਨਮ ਦਰ ਅਜੇ ਵੀ ਗੁਆਂਢੀ ਦੇਸ਼ਾਂ ਦੱਖਣੀ ਕੋਰੀਆ ਅਤੇ ਜਾਪਾਨ ਨਾਲੋਂ ਵੱਧ ਹੈ।
- Advertisement -
North Korean ruler, Kim Jong Un cries in front of thousands of women as he begs them to have more children.
He’s literally begging them to increase their birth rates.
— Dr. George (@GeorgeAnagli) December 6, 2023
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।