ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਕਿੰਨਰਾਂ ਤੇ ਹੋਏ ਹਮਲੇ ਨੂੰ ਲੈ ਕੇ ਪਟਿਆਲਾ ਨਾਲ ਸਬੰਧਤ ਕਿੰਨਰਾ ਨੇ ਅੱਜ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਸਾਹਮਣੇ ਰੋਸ ਵਿਖਾਵਾ ਕੀਤਾ। ਉਹ ਮੰਗ ਕਰ ਰਹੇ ਸਨ ਕਿ ਪਟਿਆਲਾ ਤੇ ਰਾਜਪੁਰਾ ਵਿੱਚ ਉਨ੍ਹਾਂ ਉੱਤੇ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ । ਕਿੰਨਰ ਆਪਣੀ ਗੱਲ ਮੁੱਖ ਮੰਤਰੀ ਤੱਕ ਪਹੁੰਚਾਉਣ ਦੀ ਜ਼ਿੱਦ ਤੇ ਅੜੇ ਰਹੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਉਹ ਇੱਥੇ ਹੀ ਡਟੇ ਰਹਿਣਗੇ।
ਉਧਰ ਕਿੰਨਰਾਂ ਦੇ ਮਹੰਤ ਮੰਨਤ ਨੇ ਕਿਹਾ ਕਿ ਭਾਵੇਂ ਕਿ ਰਾਜਪੁਰਾ ਤੇ ਪਟਿਆਲਾ ਵਿੱਚ ਉਨ੍ਹਾਂ ਦੇ ਵਿਰੋਧੀਆਂ ਤੇ ਪਰਚੇ ਦਰਜ ਹੋ ਗਏ ਹਨ ਪਰ ਪੁਲਿਸ ਸਿਆਸੀ ਦਬਾਅ ਕਾਰਨ ਕੋਈ ਕਾਰਵਾਈ ਨਹੀਂ ਕਰ ਰਹੀ ।
ਉਧਰ ਮਾਮਲਾ ਭਖਦਾ ਵੇਖ ਮੁੱਖ ਮੰਤਰੀ ਦਫ਼ਤਰ ਦੇ ਕੁਝ ਅਧਿਕਾਰੀਆਂ ਨੇ ਕਿੰਨਰਾਂ ਦੇ ਪ੍ਰਤੀਨਿਧੀਆਂ ਨੂੰ ਬੁਲਾ ਕੇ ਉਨ੍ਹਾਂ ਤੋਂ ਮੰਗ ਪੱਤਰ ਹਾਸਲ ਕੀਤਾ। ਇਸ ਤੋਂ ਬਾਅਦ ਜਾ ਕੇ ਕਿੰਨਰ ਆਗੂ ਸ਼ਾਂਤ ਹੋਏ।