ਚੰਡੀਗੜ੍ਹ: ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਐਨਐਸਯੂਆਈ ਵਿਦਿਆਰਥੀ ਯੂਨੀਅਨ ਵੱਲੋਂ ਵੀ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਐਨਐਸਯੂਆਈ ਵਿਦਿਆਰਥੀ ਯੂਨੀਅਨ ਦਾ ਦੋਸ਼ ਹੈ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਮਹਿੰਗਾਈ ਦੇ ਖ਼ਿਲਾਫ਼ ਆਵਾਜ਼ ਤਾਂ ਕੀ ਚੁੱਕਣੀ ਸੀ ਉਹ ਲੋਕਾਂ ਦਾ ਹਾਲ ਪੁੱਛਣ ਵੀ ਬਾਹਰ ਨਹੀਂ ਆਏ।
ਵਿਦਿਆਰਥੀ ਯੂਨੀਅਨ ਨੇ ਰੋਸ ਜਤਾਉਂਦੇ ਹੋਏ ਕਿਰਨ ਖੇਰ ਅਨੁਪਮ ਖੇਰ ਅਤੇ ਸਮ੍ਰਿਤੀ ਇਰਾਨੀ ਨੂੰ ਲੱਭਣ ਵਾਲੇ ਵਿਅਕਤੀ ਨੂੰ ਗਿਆਰਾਂ ਗਿਆਰਾਂ ਸੌ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋ ਸਰਕਾਰ ਖਿਲਾਫ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਰੋਜ਼ਾਨਾ ਕੀਤੇ ਜਾ ਰਹੇ ਵਾਧੇ ਨੂੰ ਲੈ ਕੇ ਰੋਸ-ਮੁਜ਼ਾਹਰਾ ਕਰ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ ਸਨ।