ਰਾਮਬਨ ‘ਚ ਕਿਰਨ ਰਿਜਿਜੂ ਦੀ ਕਾਰ ਟਕਰਾਈ ਟਰੱਕ ਨਾਲ, ਮੰਤਰੀ ਨੂੰ ਸੁਰੱਖਿਅਤ ਕੱਢਿਆ ਬਾਹਰ

Rajneet Kaur
2 Min Read

ਨਿਊਜ਼ ਡੈਸਕ: ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲੇ ‘ਚ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਦੀ ਕਾਰ ਟਰੱਕ ਨਾਲ ਟਕਰਾਅ ਗਈ। ਹਾਲਾਂਕਿ ਇਸ ਹਾਦਸੇ ‘ਚ ਮੰਤਰੀ ਕਿਰਨ ਰਿਜਿਜੂ ਦਾ ਬਚਾਅ ਹੋ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਟਰੱਕ ਖਰਾਬ ਹੋ ਗਿਆ ਸੀ । ਇਸ ਦੌਰਾਨ ਕੇਂਦਰੀ ਮੰਤਰੀ ਦੀ ਕਾਰ ਟਰੱਕ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ। ਹਾਲਾਂਕਿ ਇਸ ਘਟਨਾ ‘ਚ ਕਿਸੇ ਨੂੰ ਸੱਟ ਨਹੀਂ ਲੱਗੀ  ।

ਉਨ੍ਹਾਂ ਦੱਸਿਆ ਕਿ ਇਹ ਹਾਦਸਾ ਮਰੂਗ ਇਲਾਕੇ ਦੇ ਸੀਤਾਰਾਮ ਪਾਸੀ ਨੇੜੇ ਬੀਤੇ ਦਿਨ ਸ਼ਾਮ 6 ਵਜੇ ਦੇ ਕਰੀਬ ਵਾਪਰਿਆ ਜਦੋਂ ਰਿਜਿਜੂ ਜੰਮੂ ਅਤੇ ਊਧਮਪੁਰ ਵਿੱਚ ਦੋ ਪ੍ਰੋਗਰਾਮਾਂ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸ੍ਰੀਨਗਰ ਜਾ ਰਹੇ ਸਨ।ਅਧਿਕਾਰੀਆਂ ਨੇ ਦੱਸਿਆ ਕਿ ਕਾਰਾਂ ‘ਚ ਸਵਾਰ ਸੁਰੱਖਿਆ ਕਰਮਚਾਰੀ ਉਥੇ ਪਹੁੰਚੇ ਅਤੇ ਮੰਤਰੀ ਨੂੰ ਉਨ੍ਹਾਂ ਦੀ ਗੱਡੀ ‘ਚੋਂ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਰਿਜਿਜੂ ਬਾਅਦ ਵਿੱਚ ਸ੍ਰੀਨਗਰ ਲਈ ਰਵਾਨਾ ਹੋਏ ਅਤੇ ਸ਼ਾਮ ਕਰੀਬ 7 ਵਜੇ ਉਨ੍ਹਾਂ ਨੇ ਬਨਿਹਾਲ ਸੁਰੰਗ ਨੂੰ ਪਾਰ ਕੀਤਾ, ਜੋ ਕਸ਼ਮੀਰ ਘਾਟੀ ਦਾ ਗੇਟਵੇ ਹੈ।

ਰਾਮਬਨ ਪੁਲਿਸ ਨੇ ਵੀ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ, ‘ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਕਿਰਨ ਰਿਜਿਜੂ ਦੀ ਕਾਰ ਜੰਮੂ ਤੋਂ ਸ੍ਰੀਨਗਰ ਸੜਕ ਰਾਹੀਂ ਜਾਂਦੇ ਸਮੇਂ ਮਾਮੂਲੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ‘ਚ ਕੋਈ ਜ਼ਖਮੀ ਨਹੀਂ ਹੋਇਆ। ਕਿਰਨ ਰਿਜਿਜੂ ਨੂੰ ਸੁਰੱਖਿਅਤ ਉਨ੍ਹਾਂ ਦੀ ਮੰਜ਼ਿਲ ‘ਤੇ ਪਹੁੰਚਾ ਦਿੱਤਾ ਗਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment