ਚੰਡੀਗੜ੍ਹ ਤੋਂ ਕਿਰਨ ਖੇਰ ਦੀ ਕੱਟੀ ਗਈ ਟਿਕਟ, ਕਿਸ ਨੂੰ ਬਣਾਇਆਂ ਉਮੀਦਵਾਰ? BJP ਨੇ ਜਾਰੀ ਕੀਤੀ ਸੂਚੀ

Prabhjot Kaur
2 Min Read

ਗੁਰਦਾਸਪੁਰ: ਭਾਜਪਾ ਨੇ ਲੋਕ ਸਭਾ ਚੋਣਾਂ ਲਈ ਆਪਣੇ ਅਗਲੇ 8 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਰਾਜਧਾਨੀ ਚੰਡੀਗੜ੍ਹ ਦੀ ਸੀਟ ਲਈ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੀਟ ਤੇ ਵੀ ਭਾਜਪਾ ਨੇ ਆਪਣੀ ਪਹਿਲਾਂ ਵਾਲੀ ਰਣਨੀਤੀ ਬਰਕਰਾਰ ਰੱਖੀ ਹੈ। ਭਾਜਪਾ ਨੇ ਚੰਡੀਗੜ੍ਹ ਸੀਟ ਤੋਂ ਵੀ ਉਮੀਦਵਾਰ ਬਦਲ ਦਿੱਤਾ ਹੈ। ਭਾਜਪਾ ਨੇ ਚੰਡੀਗੜ੍ਹ ਤੋਂ ਮੌਜੂਦਾ ਸਾਂਸਦ ਕਿਰਨ ਖੇਰ ਦੀ ਟਿਕਟ ਕੱਟ ਦਿੱਤੀ ਹੈ। ਉਹਨਾਂ ਦੀ ਥਾਂ ਸੰਜੈ ਟੰਡਨ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੰਜੈ ਟੰਡਨ ਲਗਾਤਾਰ ਚੰਡੀਗੜ੍ਹ ਵਿੱਚ ਐਕਟਿਵ ਹੋਕੇ ਕੰਮ ਕਰ ਰਹੇ ਸਨ।

2014 ਤੋਂ ਪਹਿਲਾਂ ਭਾਜਪਾ ਚੰਡੀਗੜ੍ਹ ਤੋਂ ਸੱਤਿਆਪਾਲ ਜੈਨ ਨੂੰ ਟਿਕਟ ਦਿੰਦੀ ਸੀ ਪਰ ਸੱਤਿਆਪਾਲ ਜੈਨ ਲਗਾਤਾਰ 3 ਚੋਣਾਂ (1999, 2004, 2009) ਕਾਂਗਰਸ ਦੇ ਪਵਨ ਕੁਮਾਰ ਬਾਂਸਲ ਤੋਂ ਹਾਰ ਗਏ। ਇਸ ਤੋਂ ਬਾਅਦ ਭਾਜਪਾ ਨੇ ਜੈਨ ਦੀ ਥਾਂ 2014 ਵਿੱਚ ਕਿਰਨ ਖੇਰ ਨੂੰ ਮੈਦਾਨ ਵਿੱਚ ਉਤਾਰਿਆ ਜੋ ਪਵਨ ਕੁਮਾਰ ਬਾਂਸਲ ਨੂੰ ਹਰਾਉਣ ਵਿੱਚ ਸਫਲ ਰਹੇ। 2019 ਵਿੱਚ ਭਾਜਪਾ ਨੇ ਇੱਕ ਵਾਰ ਫਿਰ ਕਿਰਨ ਖੇਰ ‘ਤੇ ਬਾਜ਼ੀ ਮਾਰੀ ਅਤੇ ਉਹ ਦੂਜੀ ਵਾਰ ਜਿੱਤ ਗਈ।

2019 ਦੀਆਂ ਲੋਕ ਸਭਾ ਚੋਣਾਂ ਵਿੱਚ ਚੰਡੀਗੜ੍ਹ ਤੋਂ ਲਗਾਤਾਰ ਦੂਜੀ ਵਾਰ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਕਿਰਨ ਖੇਰ ਇੱਥੇ ਘੱਟ ਹੀ ਨਜ਼ਰ ਆਈ। ਉਨ੍ਹਾਂ ਦਾ ਜ਼ਿਆਦਾਤਰ ਸਮਾਂ ਮੁੰਬਈ ਦੀਆਂ ਫਿਲਮਾਂ ਅਤੇ ਟੀਵੀ ਸੀਰੀਅਲਾਂ ਦੀ ਸ਼ੂਟਿੰਗ ਵਿੱਚ ਬੀਤਿਆ। ਉਹ ਆਪਣੀ ਬਿਮਾਰੀ ਕਾਰਨ ਚੰਡੀਗੜ੍ਹ ਵਿੱਚ ਵੀ ਬਹੁਤੀ ਸਰਗਰਮ ਨਹੀਂ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

 

Share this Article
Leave a comment