ਚੰਡੀਗੜ੍ਹ: ਚੰਡੀਗੜ੍ਹ ਯੂਨੀਵਰਸਿਟੀ ‘ਚ ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਬਣਾਉਣ ਦੇ ਮਾਮਲੇ ਨੂੰ ਲੈ ਕੇ ਚਡੀਗੜ੍ਹ ਦਾ ਨਾਮ ਸੁਰਖੀਆਂ ‘ਚ ਬਣਿਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਕਿਰਨ ਖੇਰ ਨੇ ਟਵੀਟ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਘਟਨਾ ‘ਤੇ ਦੁੱਖ ਜਤਾਉਂਦਿਆਂ ਲਿਖਿਆ ਹੈ ਕਿ ਇਸ ਭਿਆਨਕ ਘਟਨਾ ਤੋਂ ਨੇ ਉਨ੍ਹਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਅੱਗੇ ਲਿਖਿਆ, ‘ਇਸ ਘਟਨਾ ਕਾਰਨ ਮੇਰੇ ਸ਼ਹਿਰ ਦਾ ਨਾਮ ਖਰਾਬ ਹੋਇਆ ਹੈ, ਮੈਂ ਦੱਸਣਾ ਚਾਹੁੰਦੀ ਹਾਂ ਕਿ ਇਹ ਯੂਨੀਵਰਸਿਟੀ ਪੰਜਾਬ ਦੇ ਖਰੜ ਵਿੱਚ ਹੈ।’
I am morally shaken by the ghastly incident at #ChandigarhUniversity. The name of my city is being tarnished due to this institute. I want to clarify that it is based in Kharar, Punjab. My heartfelt concern goes out to the girls & their parents who are a victim of this incident.
— Kirron Kher (@KirronKherBJP) September 18, 2022
ਦੱਸ ਦੱਈਏ ਕੀ ਬੀਤੇ ਦਿਨ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਇੱਕ ਲੜਕੀ ਵਲੋਂ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓ ਬਣਾਉਣ ਦੀ ਗੱਲ ਸਾਹਮਣੇ ਆਈ ਸੀ। ਜਿਸ ਨੂੰ ਲੈ ਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਨਸਾਫ ਦੀ ਮੰਗ ਕਰਦਿਆਂ ਵਿਰੋਧ ਪ੍ਰਦਰਸ਼ਨ ਕੀਤਾ ਸੀ। ਇਸ ਮਾਮਲੇ ‘ਚ ਹੁਣ ਤੱਕ ਤਿੰਨ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ ਤੇ ਦੋ ਵਾਰਡਨਾਂ ਨੂੰ ਵੀ ਲਾਪਰਵਾਹੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਮਾਮਲੇ ‘ਚ ਤਿੰਨ ਮਹਿਲਾ ਪੁਲਿਸ ਅਫਸਰਾਂ ਦੀ ਐਸ.ਆਈ.ਟੀ ਦਾ ਗਠਨ ਕੀਤਾ ਹੈ। ਸੀਨੀਅਰ ਪੁਲਿਸ ਅਧਿਕਾਰੀ ਗੁਰਪ੍ਰੀਤ ਕੌਰ ਦਿਓ ਦੀ ਅਗਵਾਈ ਵਿਚ ਐਸ.ਆਈ.ਟੀ ਵਲੋਂ ਜਾਂਚ ਕੀਤੀ ਜਾਵੇਗੀ। ਉੱਥੇ ਹੀ ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਵਿਦਿਆਰਥੀਆਂ ਨੇ ਪ੍ਰਦਰਸ਼ਨ ਵੀ ਖ਼ਤਮ ਕਰ ਦਿੱਤਾ।
ਯੂਨੀਵਰਸਿਟੀ ਨੂੰ ਇੱਕ ਹਫ਼ਤੇ ਲਈ ਬੰਦ ਕਰ ਦਿੱਤਾ ਗਿਆ ਹੈ ਤੇ ਪ੍ਰਦਰਸ਼ਨ ਖ਼ਤਮ ਹੋਣ ਤੋਂ ਬਾਅਦ ਵਿਦਿਆਰਥੀ ਆਪੋ ਆਪਣੇ ਮਾਪਿਆਂ ਨਾਲ ਹੋਸਟਲ ਛੱਡ ਕੇ ਘਰਾਂ ਲਈ ਰਵਾਨਾ ਹੋ ਗਏ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.