ਨਵੀਂ ਦਿੱਲੀ- ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਸੀ। ਦਿੱਲੀ ਪੁਲੀਸ ਵੱਲੋਂ ਇਸ ਸਬੰਧੀ 54 ਕੇਸ ਦਰਜ ਕੀਤੇ ਗਏ ਸਨ, ਜਿਨ੍ਹਾਂ ਨੂੰ ਵਾਪਿਸ ਲੈਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਤੋਂ ਬਾਅਦ ਪੁਲਿਸ ਨੇ ਵੀ ਇਨ੍ਹਾਂ ਕੇਸਾਂ ਨੂੰ ਵਾਪਿਸ ਲੈਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਕਿਸਾਨ ਅੰਦੋਲਨ ਦੌਰਾਨ ਦਿੱਲੀ ਪੁਲਿਸ ਨੇ 54 ਐਫ.ਆਈ.ਆਰ. ਦਰਜ ਕੀਤੀ ਸੀ। ਇਨ੍ਹਾਂ ਵਿੱਚੋਂ 17 ਕੇਸ ਵਾਪਿਸ ਲੈਣ ਲਈ ਇੱਕ ਰਿਪੋਰਟ ਬਣਾ ਕੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਭੇਜੀ ਗਈ ਸੀ। ਇਹ ਕੇਸ 28 ਜਨਵਰੀ, 2022 ਨੂੰ ਭੇਜੇ ਗਏ ਸਨ। ਪੁਲਿਸ ਨੇ ਆਪਣੀ ਰਿਪੋਰਟ ਵਿੱਚ ਐਲਜੀ ਅਨਿਲ ਬੈਜਲ ਨੂੰ ਸੂਚਿਤ ਕੀਤਾ ਹੈ ਕਿ ਇਹ ਸਾਰੇ ਅਜਿਹੇ ਕੇਸ ਹਨ ਜਿਨ੍ਹਾਂ ਨੂੰ ਵਾਪਿਸ ਲਿਆ ਜਾ ਸਕਦਾ ਹੈ।
ਸੂਤਰ ਦੱਸਦੇ ਹਨ ਕਿ ਇਸ ਸਬੰਧੀ ਪ੍ਰਸਤਾਵ ਉਪ ਰਾਜਪਾਲ ਬੈਜਲ ਵੱਲੋਂ 31 ਜਨਵਰੀ 2022 ਨੂੰ ਦਿੱਲੀ ਸਰਕਾਰ ਦੇ ਗ੍ਰਹਿ ਸਕੱਤਰ ਨੂੰ ਭੇਜਿਆ ਗਿਆ ਸੀ। ਦੱਸਿਆ ਜਾਂਦਾ ਹੈ ਕਿ ਗ੍ਰਹਿ ਵਿਭਾਗ ਵੱਲੋਂ ਇੱਕ ਕਮੇਟੀ ਵੀ ਬਣਾਈ ਗਈ ਸੀ। ਇਸ ਸਬੰਧੀ ਅਹਿਮ ਮੀਟਿੰਗ ਵੀ ਕੀਤੀ ਗਈ ਹੈ। ਹੁਣ ਇਸ ਸਬੰਧੀ ਅੰਤਿਮ ਫੈਸਲਾ ਲੈਣ ਲਈ ਸਬੰਧਤ ਫਾਈਲ 16 ਫਰਵਰੀ ਨੂੰ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਨੂੰ ਭੇਜ ਦਿੱਤੀ ਗਈ ਹੈ।
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਨਵੰਬਰ 2020 ਤੋਂ ਦਸੰਬਰ 2021 ਦਰਮਿਆਨ ਪ੍ਰਦਰਸ਼ਨਕਾਰੀਆਂ ‘ਤੇ ਦਰਜ ਕੇਸ ਵਾਪਿਸ ਲੈਣ ਲਈ ਵੀ ਸਹਿਮਤੀ ਜਤਾਈ ਸੀ। ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਿਸ ਲਏ ਜਾਣ, ਜਿਨ੍ਹਾਂ ਵਿੱਚ ਪੁਲਿਸ ਨੇ ਚਾਰਜਸ਼ੀਟ ਦਾਖ਼ਲ ਕੀਤੀ ਹੈ, ਉਹ ਦੋ ਕੇਸ ਵੀ ਸ਼ਾਮਲ ਹਨ। ਉਸ ਸਮੇਂ ਦੌਰਾਨ 26 ਜਨਵਰੀ 2021 ਨੂੰ ਕਿਸਾਨਾਂ ਦੇ ਮਾਰਚ ਦੌਰਾਨ ਲਾਲ ਕਿਲੇ ਸਮੇਤ ਰਾਜਧਾਨੀ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨਾਂ ਦੀ ਪੁਲਿਸ ਨਾਲ ਹਿੰਸਕ ਝੜਪ ਵੀ ਹੋਈ ਸੀ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਇਸ ਮਾਮਲੇ ਵਿੱਚ 25 ਕੇਸ ਦਰਜ ਕੀਤੇ ਗਏ ਸਨ।
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.