BIG NEWS : ਕਿਸਾਨਾਂ ਨੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਵਲੋਂ ਨਵੀਂ ਖੇਤੀ ਬਾੜੀ ਕਾਨੂੰਨਾਂ ਨੂੰ ਰੱਦ ਕਰਨ ਸੰਬੰਧੀ ਆਪਣਾ ਮੰਗ ਪੱਤਰ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਤੱਕ ਪਹੁੰਚਾ ਦਿੱਤਾ ਹੈ ।  ਕਿਸਾਨੀ ਅੰਦੋਲਨ ਦੇ ਦਿੱਲੀ ਵਿਖੇ ਸੱਤ ਮਹੀਨੇ ਪੂਰੇ ਹੋਣ ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਦੇ ਸੂਬਿਆਂ ਵਿੱਚ ਮੰਗ-ਪੱਤਰ ਰਾਜਪਾਲਾਂ ਨੂੰ ਦੇਣ ਦਾ ਪ੍ਰੋਗਰਾਮ ਸੀ। ਇਸ ਲਈ ਸੂਬੇ ਭਰ ਤੋਂ ਵੱਡੀ ਗਿਣਤੀ ਕਿਸਾਨ ਚੰਡੀਗੜ੍ਹ ਪਹੁੰਚੇ ਸਨ।

ਚੰਡੀਗੜ੍ਹ ਵਿਖੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਰਾਜ ਭਵਨ ਦੇ ਅਧਿਕਾਰੀ ਨੂੰ ਮੰਗ ਪੱਤਰ ਦੇ ਦਿੱਤਾ ਗਿਆ ਹੈ । ਇਸਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਗ ਪੱਤਰ ਰਾਜਪਾਲ ਕੋਲ ਪਹੁੰਚਾ ਦਿੱਤਾ ਗਿਆ ਹੈ, ਹੁਣ ਕਿਸਾਨਾਂ ਨੂੰ ਸ਼ਾਂਤਮਈ ਤਰੀਕੇ ਨਾਲ ਵਾਪਸ ਜਾਣਾ ਚਾਹੀਦਾ ਹੈ ।

 

- Advertisement -

ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਰੋਕਣ ਲਈ ਬੀਤੀ ਦੇਰ ਸ਼ਾਮ ਤੋਂ ਹੀ ਚੰਡੀਗੜ੍ਹ ਨੂੰ ਸੀਲ ਕਰ ਦਿੱਤਾ ਗਿਆ ਸੀ, ਇੱਕ ਤਰੀਕੇ ਨਾਲ ਚੰਡੀਗੜ੍ਹ ਪੁਲਿਸ ਦੇ ਸਾਰੇ ਰਾਹਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਤੈਨਾਤ ਕਰ ਦਿੱਤਾ ਗਿਆ ਪਰ ਸ਼ਨੀਵਾਰ ਨੂੰ ਕਿਸਾਨ ਸਾਰੇ ਬੈਰੀਕੇਡ ਦਰੜਦੇ ਹੋਏ ਅੱਗੇ ਵਧਦੇ ਰਹੇ।

ਪੁਲਿਸ ਨੇ ਕਈ ਥਾਵਾਂ ਤੇ ਕਿਸਾਨਾਂ ਨੂੰ ਰੋਕਣ ਲਈ ਵਾਟਰ ਕੈਨਨ ਦਾ ਇਸਤਮਾਲ ਕੀਤਾ, ਪਰ ਕਿਸਾਨਾਂ ਨੇ ਇਸ ਦੀ ਪ੍ਰਵਾਹ ਨਹੀਂ ਕੀਤੀ ਅਤੇ ਉਹ ਅੱਗੇ ਵਧਦੇ ਰਹੇ। ਆਖ਼ਰ ਵਿੱਚ ਕਿਸਾਨ ਰਾਜ ਭਵਨ ਨੇੜੇ ਪਹੁੰਚਣ ਵਿੱਚ ਸਫ਼ਲ ਰਹੇ ਅਤੇ ਕਿਸਾਨ ਆਗੂਆਂ ਨੇ ਰਾਜ ਭਵਨ ਦੇ ਅਧਿਕਾਰੀ ਨੂੰ ਆਪਣਾ ਮੰਗ ਪੱਤਰ ਸੌਂਪ ਦਿੱਤਾ, ਜਿਹੜਾ ਰਾਜਪਾਲ ਵੱਲੋਂ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ।

 

ਉਧਰ ਹਰਿਆਣਾ ਵਿਖੇ ਵੀ ਕਿਸਾਨਾਂ ਦਾ ਵੱਡਾ ਹਜੂਮ ਸੜਕਾਂ ਤੇ ਨਜ਼ਰ ਆਇਆ। ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਹਰਿਆਣਾ ਦੇ ਰਾਜ ਭਵਨ ਵੱਲ ਕੂਚ ਕੀਤਾ। ਉਥੇ ਵੀ ਵੱਡੀ ਗਿਣਤੀ ਮੁਲਾਜ਼ਮ ਤੈਨਾਤ ਕੀਤੇ ਗਏ ਸਨ। ਹਰਿਆਣਾ ਦੇ ਕਿਸਾਨਾਂ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੂੰ ਮੰਗ ਪੱਤਰ ਸੌਂਪਿਆ।

- Advertisement -
Share this Article
Leave a comment