Home / News / ‘ਦਿੱਲੀ ਚਲੋ ਅੰਦੋਲਨ’ ‘ਤੇ ਇਸ ਕਿਸਾਨ ਜਥੇਬੰਦੀ ਨੇ ਲੈ ਲਿਆ ਵੱਡਾ ਸਟੈਂਡ, ਮੋਦੀ ਸਰਕਾਰ ਨੂੰ ਪੈਣਗੀਆਂ ਭਾਜੜਾਂ!

‘ਦਿੱਲੀ ਚਲੋ ਅੰਦੋਲਨ’ ‘ਤੇ ਇਸ ਕਿਸਾਨ ਜਥੇਬੰਦੀ ਨੇ ਲੈ ਲਿਆ ਵੱਡਾ ਸਟੈਂਡ, ਮੋਦੀ ਸਰਕਾਰ ਨੂੰ ਪੈਣਗੀਆਂ ਭਾਜੜਾਂ!

ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ‘ਤੇ ਕੋਈ ਹੱਲ ਨਾ ਨਿਕਲਦਾ ਦੇਖ ਕਿਸਾਨ ਜਥੇਬੰਦੀਆਂ ਨੇ ਦੇਸ਼ ਪੱਧਰ ‘ਤੇ ‘ਦਿੱਲੀ ਚਲੋ ਅੰਦੋਲਨ’ ਐਲਾਨਿਆ ਹੋਇਆ ਹੈ। ਜਿਸ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੀ ਦਿੱਲੀ ਜਾਣ ਦਾ ਫੈਸਲਾ ਲਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਇਸ ਸਬੰਧੀ ਜਾਣਕਾਰੀ ਦਿੱਤੀ।

ਸਰਵਣ ਸਿੰਘ ਪੰਧੇਰ ਮੁਤਾਬਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਿੱਲੀ ਚਲੋ ਅੰਦੋਲਨ ਦਾ ਹਿੱਸਾ ਬਣੇਗੀ ਅਤੇ ਜਥੇਬੰਦੀ ਆਪਣਾ ਪਹਿਲਾ ਜਥਾ 26 ਨਵੰਬਰ ਨੂੰ ਭੇਜੇਗੀ। ਇਸ ਜਥੇ ਵਿੱਚ ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਲਈ ਰਵਾਣਾ ਹੋਣਗੇ।

ਇਸ ਦੇ ਨਾਲ ਹੀ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ‘ਤੇ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਹਨ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਬਲੈਕਮੇਲ ਕਰਨਾ ਚਾਹੁੰਦੀ ਹੈ। ਕਿਸਾਨਾਂ ਨੇ ਮਾਲ ਗੱਡੀਆਂ ਲਈ ਰਸਤੇ ਖਾਲੀ ਕੀਤੇ ਹੋਏ ਹਨ ਪਰ ਫਿਰ ਵੀ ਕੇਂਦਰ ਸਰਕਾਰ ਮਾਲ ਗੱਡੀਆਂ ਨਹੀਂ ਚਲਾ ਰਹੀ। ਸਰਵਣ ਸਿੰਘ ਪੰਧੇਰ ਨੇ ਇਲਜ਼ਾਮ ਲਾਏ ਹਨ ਕਿ ਕੇਂਦਰ ਸਰਕਾਰ ਪੰਜਾਬ ਦੀ ਆਰਥਿਕ ਨਾਕਾਬੰਦੀ ਕਰ ਰਹੀ ਹੈ। ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਨ ਦੀ ਸਾਜਿਸ਼ ਹੈ। ਉਹਨਾਂ ਕਿਹਾ ਕਿ ਧੱਕੇ ਨਾਲ ਯਾਤਰੀ ਗੱਡੀਆਂ ਕੇਂਦਰ ਸਰਕਾਰ ਨਹੀਂ ਚਲਾ ਸਕਦੀ। ਮਾਹੌਲ ਠੀਕ ਕਰਨ ਲਈ ਪਹਿਲਾਂ ਕੇਂਦਰ ਸਰਕਾਰ ਨੂੰ ਮਾਲ ਗੱਡੀਆਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ।

Check Also

ਪਠਾਨਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਸੁਖਬੀਰ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਚੰਡੀਗੜ੍ਹ: ਪਠਾਨਕੋਟ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ …

Leave a Reply

Your email address will not be published. Required fields are marked *