ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਰੇਲ ਰੋਕੋ ਅੰਦੋਲਨ ਅੱਜ 36ਵੇਂ ਦਿਨ ਚ ਪਹੁੰਚ ਗਿਆ ਹੈ। ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਲਗਾਤਾਰ ਡਟੀ ਹੋਈ ਹੈ। ਇਸ ਕਿਸਾਨ ਜਥੇਬੰਦੀ ਨੇ ਆਪਣੀ ਧਰਨੇ ਵਾਲੀ ਥਾਂ ਬਦਲ ਕੇ ਰੇਲਵੇ ਸਟੇਸ਼ਨ ਗਹਿਰੀ ਮੰਡੀ ਜੰਡਿਆਲਾ ਗੁਰੂ ਵਿਖੇ ਅੰਦੋਲਨ ਚਲਾਇਆ ਹੈ। ਇਸ ਤੋਂ ਪਹਿਲਾਂ ਦੇਵੀਦਾਸਪੁਰਾ ਰੇਲਵੇ ਟ੍ਰੈਕ ਤੇ ਕਿਸਾਨ ਧਰਨੇ ਤੇ ਬੈਠੇ ਸਨ।
ਕਿਸਾਨ ਜਥੇਬੰਦੀ ਖੇਤੀ ਕਾਨੂੰਨ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰ ਰਹੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਤੇ ਉਨ੍ਹਾਂ ਦੇ ਅੰਦੋਲਨ ਨੂੰ ਫਿੱਕਾ ਕਰਨ ਦੇ ਇਲਜ਼ਾਮ ਲਗਾਏ ਸਨ।
ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਵੀ ਕੇਂਦਰ ਨਾਲ ਰਲ ਕੇ ਚੱਲ ਰਹੇ ਹਨ। ਸਾਡੀ ਕਿਸਾਨ ਜਥੇਬੰਦੀ ਨੇ ਮਾਲ ਗੱਡੀਆਂ ਨੂੰ ਪੂਰਾ ਰਸਤਾ ਦਿੱਤਾ ਹੋਇਆ ਹੈ।