ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੇ 29 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੋਇਆ। ਜਿਸ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਠੁਕਰਾ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਸੱਦੇ ਪੱਤਰ ‘ਚ ਲਿਖਿਆ ਕਿ ਪੰਜਾਬ ਵਿੱਚ ਖੇਤੀ ਕਾਨੂੰਨ ਖਿਲਾਫ਼ ਅੰਦੋਲਨ ਚੱਲ ਰਹੇ ਹਨ, ਪਰ ਅੰਦੋਲਨ ਤਾਂ ਦੇਸ਼ ਭਰ ‘ਚ ਹੋ ਰਹੇ ਹਨ। ਇਸ ਲਈ ਅਸੀਂ ਕੇਂਦਰ ਸਰਕਾਰ ਦੀ ਨੀਤੀਆਂ ਤੋਂ ਜਾਣੂ ਹਾਂ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ‘ਚ ਪਾੜ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਰੀਆਂ ਜਥੇਬੰਦੀਆਂ ਦੇ ਨਾਮ ਸੱਦਾ ਪੱਤਰ ਭੇਜਣਾ ਚਾਹੀਦਾ ਸੀ। ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਖਿਲਾਫ਼ ਪੰਜਾਬ ‘ਚ ਚੱਲ ਰਹੇ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ 29 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ 13 ਨਵੰਬਰ ਨੂੰ ਦਿੱਲੀ ਬੁਲਾਇਆ ਹੋਇਆ। ਇਹ ਬੈਠਕ ਵਿਗਿਆਨ ਭਵਨ ਸਵੇਰੇ 11 ਵਜੇ ਸ਼ੁਰੂ ਹੋਵੇਗੀ।