ਨਵੀਂ ਦਿੱਲੀ: ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਵਿਚਾਲੇ ਕੇਂਦਰ ਸਰਕਾਰ ਨੇ ਛੇਵੇਂ ਗੇੜ ਦੀ ਮੀਟਿੰਗ ਲਈ ਕਿਸਾਨ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜਿਆ ਹੈ। ਜਿਸ ‘ਤੇ ਅੱਜ ਜਥੇਬੰਦੀਆਂ ਵਿਚਾਰ ਚਰਚਾ ਕਰ ਰਹੀਆਂ ਹਨ। ਕਿਸਾਨ ਸੰਯੁਕਤ ਮੋਰਚੇ ਦੀ ਮੀਟਿੰਗ ਸਵੇਰੇ ਦੱਸ ਵਜੇ ਸ਼ੁਰੂ ਹੋਈ ਸੀ। ਇਸ ਬੈਠਕ ਵਿਚ ਫੈਸਲਾ ਲਿਆ ਜਾਵੇਗਾ ਕਿ ਕੇਂਦਰ ਸਰਕਾਰ ਦੇ ਨਾਲ ਕਿਹੜੇ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ ਅਤੇ ਅਗਲੀ ਮੀਟਿੰਗ ਲਈ ਕਿਹੜਾ ਸਮਾਂ ਨਿਰਧਾਰਿਤ ਕੀਤਾ ਜਾਵੇਗਾ।
ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਸਰਕਾਰ ਗੱਲਬਾਤ ਲਈ ਤਿਆਰ ਹੈ ਤੇ ਕਿਸਾਨ ਆਪਣੀ ਵਿਚਾਰ ਚਰਚਾ ਕਰਨ ਤੋਂ ਬਾਅਦ ਮੀਟਿੰਗ ਲਈ ਸਮਾਂ ਅਤੇ ਤਰੀਕ ਦੱਸਣ। ਸਰਕਾਰ ਵੱਲੋਂ ਭੇਜੇ ਗਏ ਇਸ ਲੈਟਰ ਵਿਚ ਕਿਹਾ ਗਿਆ ਕਿ ਕਿਸਾਨ ਜਥੇਬੰਦੀਆਂ ਇਹ ਦੱਸਣ ਕਿ ਕੇਂਦਰ ਸਰਕਾਰ ਨੇ ਜਿਹੜੇ ਸੋਧਾਂ ਵਾਲਾ ਪ੍ਰਸਤਾਵ ਜਥੇਬੰਦੀਆਂ ਨੂੰ ਭੇਜਿਆ ਸੀ, ਉਸ ਨੂੰ ਰੱਦ ਕਿਉਂ ਕੀਤਾ ਗਿਆ ?
ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਇਹ ਵੀ ਕਿਹਾ ਕਿ ਅਸੀਂ ਗੱਲਬਾਤ ਲਈ ਤਿਆਰ ਹਾਂ ਅਤੇ ਕਿਸਾਨ ਮੀਟਿੰਗ ਦੇ ਲਈ ਮਾਹੌਲ ਤਿਆਰ ਕਰਨ। ਜਿਸ ਨੂੰ ਦੇਖਦੇ ਹੋਏ ਅੱਜ ਮੀਟਿੰਗ ਸ਼ੁਰੂ ਹੋ ਗਈ ਹੈ ਅਤੇ ਬਾਅਦ ਦੁਪਹਿਰ ਕਿਸਾਨ ਜਥੇਬੰਦੀਆਂ ਆਪਣੀ ਰਣਨੀਤੀ ਐਲਾਨ ਕਰਨਗੀਆਂ।