ਲੁਧਿਆਣਾ: ਅੱਜ ਭਾਰਤੀ ਕਿਸਾਨ ਯੂਨੀਅਨ ਯੂਨੀਅਨ ਲੱਖੋਵਾਲ ਵਲੋਂ ਲੁਧਿਆਣਾ ਵਿਖੇ ਇਕ ਅਹਿਮ ਮੀਟਿੰਗ ਲੁਧਿਆਣਾ ਬਸ ਸਟੈਂਡ ਨੇੜ੍ਹੇ ਕਿਸਾਨ ਯੂਨੀਅਨ ਦੇ ਦਫਤਰ ਵਿਖੇ ਕੀਤੀ ਗਈ। ਜਿਸ ‘ਚ ਪੂਰੇ ਰਾਜ ਦੇ ਕਿਸਾਨਾਂ ਆਗੂਆਂ ਨੇ ਹਿੱਸਾ ਲਿਆ।
ਮੀਟਿੰਗ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਵਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਜੋ ਤਿੰਨੋਂ ਆਰਡੀਨੈਂਸ ਲੈ ਕੇ ਆ ਰਹੀ ਹੈ, ਉਹ ਕਿਸਾਨਾਂ ਅਤੇ ਕਿਸਾਨੀ ਨਾਲ ਜੁੜੇ ਲੋਕਾਂ ਨੂੰ ਪੂਰੀ ਤਰ੍ਹਾਂ ਖਤਮ ਕਰ ਦੇਵੇਗੀ।
15 ਸਤੰਬਰ ਤੋਂ ਸੰਸਦ ਦਾ ਇਜ਼ਲਾਸ ਸ਼ੁਰੂ ਹੋ ਰਿਹਾ ਹੈ ਜਿਸ ਵਿੱਚ 5 ਜੂਨ ਨੂੰ ਜਾਰੀ ਕੀਤੇ ਮੰਡੀਕਰਨ, ਠੇਕਾ ਖੇਤੀ, ਜ਼ਰੂਰੀ ਵਸਤੂਆਂ ਦਾ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਸਬੰਧੀ ਆਰਡੀਨੈਂਸ ਪਾਸ ਕਰਵਾਉਣ ਲਈ ਲੋਕ ਸਭਾ ਅਤੇ ਰਾਜ ਸਭਾ ਵਿੱਚ ਪੇਸ਼ ਕੀਤੇ ਜਾਣਗੇ। ਇਸ ਸਬੰਧੀ ਪੰਜਾਬ ਦੀ ਕਿਸਾਨ ਜੱਥੇਬੰਦੀਆਂ ਦੀ ਤਾਲਮੇਲ ਕਮੇਟੀ ਬਣੀ ਹੈ, ਜੋ ਇਸ ਦੇ ਵਿਰੋਧ ਵਿੱਚ 15 ਸਤੰਬਰ ਨੂੰ 12 ਤੋਂ 2 ਵਜੇ ਤੱਕ ਸਾਰੇ ਪੰਜਾਬ ਦੀਆਂ ਮੁੱਖ ਸੜਕਾਂ ਨੂੰ ਜਾਮ ਕਰਕੇ ਉਪਰੋਕਤ ਆਰਡੀਨੈਸਾਂ ਦਾ ਵਿਰੋਧ ਕੀਤਾ ਜਾਵੇਗਾ।
ਕਮੇਟੀ ਨੇ ਪੰਜਾਬ ਦੇ ਸਾਰੇ ਪਾਰਲੀਮੈਂਟ ਮੈਂਬਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਬਿੱਲ ਦਾ ਵਿਰੋਧ ਕਰਨ ਨਹੀ ਤਾਂ ਉਹਨਾਂ ਨੂੰ ਪੰਜਾਬ ਦੇ ਕਿਸਾਨ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਣਗੇ ਅਤੇ ਲਗਾਤਾਰ ਉਹ ਜਿੱਥੇ ਵੀ ਜਾਣਗੇ ਕਿਸਾਨ ਉਹਨਾਂ ਦਾ ਵਿਰੋਧ ਕਰਨਗੇ। ਇਸ ਦੇ ਨਾਲ ਹੀ ਉਹ ਨੇ ਸੰਸਦ ਭਵਨ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕਰਨਗੇ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।