ਕੈਪਟਨ ਨਾਲ ਬੈਠਕ ਤੋਂ ਬਾਅਦ ਕਿਸਾਨਾਂ ਨੇ ਰੇਲਾਂ ਚਲਾਉਣ ਸਬੰਧੀ ਲਿਆ ਵੱਡਾ ਫੈਸਲਾ

TeamGlobalPunjab
2 Min Read

ਚੰਡੀਗੜ੍ਹ: ਕਿਸਾਨਾਂ ਨੇ ਪੰਜਾਬ ਅੰਦਰ 23 ਨਵੰਬਰ ਯਾਨੀ ਸੋਮਵਾਰ ਤੋਂ ਮੁੜ ਰੇਲਾਂ ਨੂੰ ਲਾਂਘਾ ਦੇਣ ਦਾ ਫੈਸਲਾ ਲਿਆ ਹੈ। ਕੈਪਟਨ ਅਮਰਿੰਦਰ ਦੀ ਕਿਸਾਨਾਂ ਨਾਲ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਕੈਪਟਨ ਨੇ ਮੀਡੀਆ ਸਲਾਹਕਾਰ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮੀਟਿੰਗ ‘ਚ ਫੈਸਲਾ ਹੋਇਆ ਕਿ ਕਿਸਾਨ ਪੂਰੀ ਤਰ੍ਹਾਂ ਟਰੈਕਾਂ ਤੋਂ ਆਪਣੇ ਧਰਨੇ ਚੁੱਕ ਲੈਣਗੇ।

- Advertisement -

ਕਿਸਾਨਾਂ ਦਾ ਕਹਿਣਾ ਹੈ ਕਿ 15 ਦਿਨਾਂ ਤੱਕ ਰੇਲ ਆਵਾਜਾਈ ‘ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਦੌਰਾਨ ਕੇਂਦਰ ਨੂੰ ਵੀ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ 15 ਦਿਨਾਂ ਦੇ ਅੰਦਰ ਕੋਈ ਗੱਲਬਾਤ ਨਹੀਂ ਹੋਈ ਤਾਂ ਅੰਦੋਲਨ ਮੁੜ ਸ਼ੁਰੂ ਕੀਤਾ ਜਾਵੇਗਾ।

Share this Article
Leave a comment